ਗਿਆਨੀ ਹਰਪ੍ਰੀਤ ਸਿੰਘ ਨੇ ਬਾਗੀ ਅਕਾਲੀ ਧੜੇ ਦੀ ਪ੍ਰਧਾਨਗੀ ਨੂੰ ਲੈ ਕੇ ਕੀਤਾ ਵੱਡਾ ਐਲਾਨ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 8 ਅਗਸਤ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਗੀ ਅਕਾਲੀ ਧੜੇ ਦੀ ਪ੍ਰਧਾਨਗੀ ਦੀ ਦੌੜ ਤੋਂ ਕਿਨਾਰਾ ਕਰ ਲਿਆ ਹੈ।
ਉਹਨਾਂ ਸੋਸ਼ਲ ਮੀਡੀਆ ਪੋਸਟ ਵਿਚ ਲਿਖਿਆ ਹੈ ਕਿ ’’ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਮੇਰੇ ਕੋਲ ਜਾਣਕਾਰੀ ਪੁੱਜ ਰਹੀ ਹੈ ਕਿ ਉਸ ਚੋਣ ਵਿੱਚ ਮੇਰੇ ਨਾਮ ਦੀ ਅਤੇ ਬੀਬੀ ਸਤਵੰਤ ਕੌਰ ਜੀ ਜੋ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਹਨ, ਸਾਡੇ ਦੋਵਾਂ ਦੇ ਨਾਮ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰੇ ਜਾ ਰਹੇ ਹਨ। ਕੁਝ ਮੇਰੇ ਤੇ ਕੁਝ ਬੀਬੀ ਦੇ ਸਮਰਥਨ ਵਿੱਚ ਵਿਚਾਰ ਪ੍ਰਗਟ ਹੋ ਰਹੇ ਹਨ। ਮੇਰੇ ਮਨ ਵਿੱਚ ਅਪਣੀ ਉਸ ਭੈਣ ਦੇ ਪ੍ਰਤੀ ਬਹੁਤ ਸਤਿਕਾਰ ਹੈ। ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵੱਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀ। ਇਸ ਲਈ ਮੇਰਾ ਨਾਮ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ। ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੋਵੇਗਾ।’’