ਬਠਿੰਡਾ ਪੁਲਿਸ ਵੱਲੋਂ 164 ਦਿਨਾਂ ‘ਚ 931 FIR ਦਰਜ ਕਰਕੇ 1433 ਗ੍ਰਿਫਤਾਰ ਕੀਤੇ
ਅਸ਼ੋਕ ਵਰਮਾ
ਬਠਿੰਡਾ, 12 ਅਗਸਤ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ‘ਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 164ਵੇਂ ਦਿਨਾਂ ‘ਚ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ 931 ਐਫਆਈਆਰ ਦਰਜ਼ ਕਰਕੇ 1433 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆਂ ਕਿ ਹੁਣ ਤੱਕ ਦੋਸ਼ੀਆਂ ਕੋਲੋਂ ਹੈਰੋਇਨ 49.82 ਕਿਲੋਗ੍ਰਾਮ, ਅਫੀਮ 15.012 ਕਿਲੋਗ੍ਰਾਮ, ਨਸ਼ੀਲੇ ਕੈਪਸੂਲ 126372, ਨਸ਼ੀਲੀਆਂ ਸ਼ੀਸ਼ੀਆਂ 176, ਗਾਜਾ 16.341 ਕਿਲੋਗ੍ਰਾਮ, ਭੁੱਕੀ-ਡੋਡੇ 2234.255 ਕਿਲੋਗ੍ਰਾਮ ਬਰਾਮਦ ਕੀਤਾ। ਇਸ ਤੋਂ ਇਲਾਵਾ 29,15,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਐਟੀ ਡਰੱਗ ਵਟਸਐਪ ਚੈਟਬੋਟ ਨੰਬਰ 97791-00200 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।
- Download Babushahi App
-
-