ਕਾਂਗਰਸ ਪਾਰਟੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਬੁਲੰਦ ਕਰਦੀ ਰਹੇਗੀ,:ਰਾਣਾ ਗੁਰਜੀਤ ਸਿੰਘ
ਜਲੰਧਰ, 16 ਅਗਸਤ 2025 ਕਾਂਗਰਸ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਬੀਤੇ ਦਿਨੀਂ ਜਲੰਧਰ ਵਿੱਚ ਵੋਟ ਚੋਰੀ ਦੇ ਵਿਰੋਧ ਵਿੱਚ ਕੱਢੇ ਗਏ ਕੈਂਡਲ ਮਾਰਚ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਵਿੱਚ ਵੋਟਾਂ ਨਾਲ ਛੇੜਛਾੜ ਹੋਣਾ ਬਹੁਤ ਹੀ ਮੰਦਭਾਗਾ ਹੈ ਇਹ ਨਾ ਸਿਰਫ ਲੋਕਤੰਤਰ ਦੀਆਂ ਮੁੱਢਲੀਆਂ ਮੁੱਲਾਂ ਤੇ ਸੰਸਕਾਰਾਂ ‘ਤੇ ਹਮਲਾ ਹੈ, ਸਗੋਂ ਲੋਕਾਂ ਦੇ ਵਿਸ਼ਵਾਸ ਨੂੰ ਵੀ ਡੋਲ੍ਹਾਉਂਦਾ ਹੈ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰ ਇਕ ਵੋਟ ਦੀ ਇਜ਼ਤ ਕਰਨੀ ਅਤੇ ਲੋਕਾਂ ਦੇ ਫੈਸਲੇ ਨੂੰ ਸਵੀਕਾਰਨਾ ਹੀ ਲੋਕਤੰਤਰ ਦੀ ਅਸਲ ਰੂਹ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਵਿੱਚ ਕਦੇ ਵੀ ਪਿੱਛੇ ਨਹੀਂ ਹਟੇਗੀ।