Punjab Breaking : ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਸਾਰੇ DCs ਨੂੰ ਜਾਰੀ ਕੀਤੀ ਚਿੱਠੀ, ਪੜ੍ਹੋ ਪੂਰਾ ਮਾਮਲਾ
ਪੰਜਾਬ ਸਰਕਾਰ ਦਾ ਡਾਟਾ ਇਕੱਠਾ ਕਰਨ ਵਾਲਿਆਂ 'ਤੇ ਸਖਤ ਕਾਰਵਾਈ
ਰਵੀ ਜੱਖੂ
ਚੰਡੀਗੜ੍ਹ, 21 ਅਗਸਤ 2025 : ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਚਿੱਠੀ ਭੇਜ ਕੇ ਬਿਨਾਂ ਮਨਜ਼ੂਰੀ ਤੋਂ ਡਾਟਾ ਇਕੱਠਾ ਕਰਨ ਵਾਲੇ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਚਿੱਠੀ ਇਸ ਲਈ ਜਾਰੀ ਕੀਤੀ ਗਈ ਹੈ ਕਿਉਂਕਿ ਸਰਕਾਰ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਗੈਰ-ਕਾਨੂੰਨੀ ਢੰਗ ਨਾਲ ਡਾਟਾ ਇਕੱਠਾ ਕਰ ਰਹੇ ਹਨ।
ਸਰਕਾਰੀ ਮਨਜ਼ੂਰੀ ਤੋਂ ਬਿਨਾਂ ਗਤੀਵਿਧੀਆਂ 'ਤੇ ਰੋਕ
ਚਿੱਠੀ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜੇ ਲੋਕ ਜਾਂ ਸੰਸਥਾਵਾਂ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਨਹੀਂ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਇਸ ਆਦੇਸ਼ ਦਾ ਮਤਲਬ ਹੈ ਕਿ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਕੈਂਪ ਜਾਂ ਗਤੀਵਿਧੀ ਨਹੀਂ ਕੀਤੀ ਜਾ ਸਕਦੀ।
ਇਹ ਫੈਸਲਾ ਉਸ ਘਟਨਾ ਤੋਂ ਬਾਅਦ ਆਇਆ ਹੈ ਜਦੋਂ ਭਾਜਪਾ ਨੇ ਆਪਣੇ 39 ਜਨ ਸੁਵਿਧਾ ਕੈਂਪ ਬੰਦ ਕਰਨ 'ਤੇ ਰੋਕ ਲਗਾਈ ਸੀ। ਭਾਜਪਾ ਨੇ ਦੋਸ਼ ਲਾਇਆ ਸੀ ਕਿ ਸਰਕਾਰ ਜਾਣਬੁੱਝ ਕੇ ਉਨ੍ਹਾਂ ਦੇ ਕੈਂਪਾਂ ਨੂੰ ਬੰਦ ਕਰਵਾ ਰਹੀ ਹੈ। ਇਸ ਚਿੱਠੀ ਰਾਹੀਂ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਅਜਿਹੀਆਂ ਗਤੀਵਿਧੀਆਂ ਲਈ ਸਰਕਾਰ ਦੀ ਪੂਰਵ ਮਨਜ਼ੂਰੀ ਜ਼ਰੂਰੀ ਹੈ।
