← ਪਿਛੇ ਪਰਤੋ
ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਦੀ ਧੀ ਤੇ ਵੱਡੇ ਸਿਆਸੀ ਆਗੂ ਦੀ ਭੈਣ ਤਰਨ ਤਾਰਨ ਤੋਂ ਚੋਣ ਮੈਦਾਨ ਵਿਚ ਨਿੱਤਰੀ
ਬਾਬੂਸ਼ਾਹੀ ਨੈਟਵਰਕ ਤਰਨ ਤਾਰਨ, 21 ਅਗਸਤ: ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਭਾਈ ਬੇਅੰਤ ਸਿੰਘ ਦੀ ਧੀ ਅਤੇ ਫਰੀਦਕੋਟ ਤੋਂ ਐਮ ਪੀ ਸਰਬਜੀਤ ਸਿੰਘ ਖਾਲਸਾ ਦੀ ਧੀ ਅੰਮ੍ਰਿਤ ਕੌਰ ਮਲੋਇਆ ਨੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕੀਤਾ ਹੈ। ਤਰਨ ਤਾਰਨ ਸੀਟ ਹਾਲ ਹੀ ਵਿਚ ਖਾਲੀ ਹੋ ਗਈ ਸੀ। ਹੁਣ ਤੱਕ ਵੱਖ-ਵੱਖ ਪਾਰਟੀਆਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀਆਂ ਹਨ। ਖਡੂਰ ਸਾਹਿਬ ਦੇ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਵਾਰਿਸ ਪੰਜਾਬ ਦੇ ਜਥੇਬੰਦੀ ਵੀ ਚੋਣ ਮੈਦਾਨ ਵਿਚ ਨਿੱਤਰਣ ਦਾ ਐਲਾਨ ਕਰ ਚੁੱਕੀ ਹੈ। ਹਾਲਾਂਕਿ ਇਸ ਪਾਰਟੀ ਨੇ ਪਰਮਜੀਤ ਕੌਰ ਖਾਲੜਾ ਨੂੰ ਪੇਸ਼ਕਸ਼ ਕੀਤੀ ਸੀ ਪਰ ਉਹਨਾਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਸੀ।
Total Responses : 1105