ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਬਾਰੇ ਕੀਤਾ ਵੱਡਾ ਐਲਾਨ
ਚੰਡੀਗੜ੍ਹ, 31 ਅਗਤਸ 2025: ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਸੀਜ਼ਨ ਦੇ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋਣੇ ਸਨ, ਪਰ ਹੁਣ ਅਗਲੇ ਹੁਕਮਾਂ ਤੱਕ ਇਹਨਾਂ ਨੂੰ ਟਾਲ ਦਿੱਤਾ ਗਿਆ ਹੈ।