← ਪਿਛੇ ਪਰਤੋ
ਬਿਨਾਂ ਲਾਇਸੰਸ ਤੋਂ ਸ਼ਰਾਬ ਪਿਲਾਉਣ ਵਾਲ਼ਿਆਂ ਨੂੰ ਪਾਈਆਂ ਭਾਜੜਾਂ
ਰੋਹਿਤ ਗੁਪਤਾ
ਗੁਰਦਾਸਪੁਰ 18 ਸਤੰਬਰ
ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਗੁਰਦਾਸਪੁਰ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਮੀਟ ਮੱਛੀ ਦੀਆਂ ਦੁਕਾਨਾਂ ਕਰਨ ਵਾਲਿਆਂ ਨੂੰ ਭਾਜੜਾ ਪਾ ਦਿੱਤੀਆਂ । ਪੁਲਿਸ ਅਤੇ ਐਕਸਾਈਜ਼ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਕਾਰਵਾਈ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਮੀਟ ਮੱਛੀ ਦੀਆਂ ਦੁਕਾਨਾਂ ਨੂੰ ਚੈੱਕ ਕੀਤਾ ਗਿਆ ਤੇ ਬਿਨਾਂ ਲਾਇਸੰਸ ਤੋਂ ਸ਼ਰਾਬ ਪਿਲਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਵੀ ਕੀਤੀ ਗਈ। ਅਧਿਕਾਰੀਆਂ ਅਨੁਸਾਰ ਇੱਕ ਬੀਅਰ ਬਾਰ ਦਾ ਲਾਈਸੰਸ ਲੈ ਕੇ ਸ਼ਰਾਬ ਪਿਲਾਉਣ ਵਾਲੇ ਬਾਰ ਮਾਲਕ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ ਜਦਕਿ ਦੂਜੇ ਦੇ ਕੋਲ ਕੋਈ ਲਾਈਸੈਂਸ ਨਹੀਂ ਸੀ । ਇਹਨਾਂ ਦੀਆਂ ਦੁਕਾਨਾਂ ਤੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰ ਲਈਆਂ ਗਈਆਂ ਹਨ। ਜਦਕਿ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
Total Responses : 203