ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨੂੰ ਸਰਕਾਰ ਬਣਦਾ ਮੁਆਵਜਾ ਦੇ ਰਹੀ- ਵਿਧਾਇਕ ਗੁਰਦੀਪ ਰੰਧਾਵਾ
ਡੇਰਾ ਬਾਬਾ ਨਾਨਕ ਸਬ ਡਵੀਜ਼ਨ ਅਧੀਨ ਪੈਂਦੇ 05 ਪਿੰਡਾਂ ਦੇ ਕਿਸਾਨਾਂ ਨੂੰ ਕਰੀਬ 3 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੀ ਕੀਤੀ ਵੰਡ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 12 ਨਵੰਬਰ 2025-ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਤਹਿਤ ਪੰਜਾਬ ਸਰਕਾਰ ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨੂੰ ਬਣਦਾ ਮੁਆਵਜਾ ਦੇਣਾ ਯਕੀਨੀ ਬਣਾ ਰਹੀ ਹੈ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਲਦ ਹੀ ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨੂੰ ਬਣਦਾ ਮੁਆਵਜਾ ਉਨਾਂ ਦੇ ਬੈਂਕ ਖਾਤਿਆਂ ਵਿੱਚ ਪਾਇਆ ਜਾਵੇ ਤਾਂ ਜੋ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਹੋ ਸਕੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਗੋਰਾਇਆ,ਭਗਤਾਣਾ ਤੁਲੀਆਂ,ਅਗਵਾਨ,ਸ਼ਕਰੀ ਅਤੇ ਮਛਰਾਲਾ ਦੇ 935 ਹੜ ਪ੍ਰਭਾਵਿਤ ਪਰਿਵਾਰਾਂ ਨੂੰ 3 ਕਰੋੜ 71 ਲੱਖ 69404 ਰੁਪਏ ਰੁਪਏ ਦੇ ਫਸਲਾਂ ਦੇ ਖਰਾਬੇ ਦੀ ਰਾਸ਼ੀ ਵੰਡਣ ਉਪਰੰਤ ਕੀਤਾ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ ਪੀੜਤਾਂ ਨਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਉਸੇ ਸਮੇਂ ਹੀ ਉਨਾਂ ਦੇ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ। ਉਨਾਂ ਦੱਸਿਆ ਹਲਕੇ ਅੰਦਰ ਹੜ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਪਹਿਲਾਂ ਵੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਜਾ ਚੁੱਕੀ ਹੈ।
ਰੰਧਾਵਾ ਨੇ ਪੀੜ੍ਹਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਬੰਧਤ ਪਟਵਾਰੀ ਨਾਲ ਮਿਲ ਕੇ ਆਪਣੇ ਬੈਂਕ ਖਾਤੇ, ਆਈ.ਐਫ.ਸੀ ਕੋਡ ਅਤੇ ਆਧਾਰ ਕਾਰਡ ਜ਼ਰੂਰ ਦਰੁਸਤ ਕਰਵਾਉਣ ਤਾਂ ਜੋ ਅਦਾਇਗੀ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਕਿਹਾ ਕਿ ਜਿਨਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਮਿਲੀ ਉਹ ਆਪਣੇ ਪਿੰਡ ਦੇ ਸਬੰਧਤ ਪਟਵਾਰੀ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਉਨਾਂ ਦੀ ਮੁਆਵਜ਼ਾ ਰਾਸ਼ੀ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ।
ਉਨਾਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਮੇਰੇ ਨਾਲ ਸੰਪਰਕ ਸਥਾਪਿਤ ਕਰੋ, ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨੂੰ ਬਣਦੀ ਮੁਆਵਜਾ ਰਾਸ਼ੀ ਦਿੱਤੀ ਜਾਵੇਗੀ। ਇਸ ਮੌਕੇ ਬੀ.ਡੀ.ਪੀ.ਓ ਅਮਨਦੀਪ ਕੌਰ, ਸੁਖਜਿੰਦਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।