ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਨਤੀਜੇ; ਵੇਖੋ ਕਿਸ ਪਾਰਟੀ ਦੇ ਹਿੱਸੇ ਆਈਆਂ ਕਿੰਨੀਆਂ ਸੀਟਾਂ (12:30 PM)
Babushahi Bureau
ਚੰਡੀਗੜ੍ਹ, 17 December 2025 : ਪੰਜਾਬ ਭਰ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਹੁਣ ਤੱਕ ਦੀ ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਬਲਾਕ ਸੰਮਤੀ ਦੀਆਂ 2838 ਕੁੱਲ ਸੀਟਾਂ ਵਿੱਚੋਂ 365 ਸੀਟਾਂ ‘ਤੇ ਜਿੱਤ ਪ੍ਰਾਪਤ ਕਰ ਚੁੱਕੀ ਹੈ। 48 ਸੀਟਾਂ ‘ਤੇ ਕਾਂਗਰਸ, 51 ‘ਤੇ ਅਕਾਲੀ ਦਲ, ਇੱਕ ਸੀਟ ‘ਤੇ ਭਾਜਪਾ ਅਤੇ 34 ਆਜ਼ਾਦ ਉਮੀਦਵਾਰ ਜਿੱਤ ਚੁੱਕੇ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 347 ਸੀਟਾਂ ਉੱਪਰ 18 ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਚੁੱਕੇ ਹਨ, ਜਦੋਂ ਕਿ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਦਾ ਖਾਤਾ ਨਹੀਂ ਖੁੱਲ੍ਹਿਆ। last Update- 12:30 AM