ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਲਤਵੀ
ਰਵੀ ਜੱਖੂ
ਚੰਡੀਗੜ੍ਹ, 22 ਦਸੰਬਰ 2025 : ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਹੁਣ 30 ਦਸੰਬਰ ਨੂੰ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਹ ਮੀਟਿੰਗ ਕਿਸਾਨਾਂ ਦੀਆਂ ਬਿਜਲੀ ਬਿੱਲਾਂ ਨੂੰ ਰੱਦ ਕਰਨ ਅਤੇ ਸ਼ੰਭੂ ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਦੀਆਂ ਮੰਗਾਂ 'ਤੇ ਕੇਂਦ੍ਰਿਤ ਹੋਵੇਗੀ। ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਕਾਰ 18 ਦਸੰਬਰ ਨੂੰ ਇੱਕ ਮੈਰਾਥਨ ਮੀਟਿੰਗ ਵੀ ਹੋਈ। ਇਸ ਤੋਂ ਬਾਅਦ, ਕਿਸਾਨਾਂ ਨੇ 21 ਦਸੰਬਰ ਨੂੰ ਹੋਣ ਵਾਲੇ ਆਪਣੇ ਰੇਲ ਰੋਕੋ ਵਿਰੋਧ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿੱਤਾ।