Big Breaking: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ.. ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ 29 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਨੂੰ ਸੁਖਾਲਾ ਬਣਾਉਣ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ।
1. ਪ੍ਰਸ਼ਾਸਨਿਕ ਇਕਾਈਆਂ ਦਾ ਪੁਨਰਗਠਨ
ਕੈਬਨਿਟ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਦੋ ਮੁੱਖ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ:
ਬਨੂੜ ਦਾ ਅਪਗ੍ਰੇਡ: ਜ਼ਿਲ੍ਹਾ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਪੈਂਦੀ ਸਬ-ਤਹਿਸੀਲ ਬਨੂੜ ਨੂੰ ਅਪਗ੍ਰੇਡ ਕਰਕੇ ਸਬ-ਡਿਵੀਜ਼ਨ/ਤਹਿਸੀਲ ਬਨੂੜ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਹਰਿਆਣਾ ਨੂੰ ਸਬ-ਤਹਿਸੀਲ: ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ-ਡਿਵੀਜ਼ਨ/ਤਹਿਸੀਲ ਹੁਸ਼ਿਆਰਪੁਰ ਹੇਠ ਹਰਿਆਣਾ ਨੂੰ ਇੱਕ ਨਵੀਂ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਨ੍ਹਾਂ ਫ਼ੈਸਲਿਆਂ ਨਾਲ ਸਥਾਨਕ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਦੂਰ-ਦੁਰਾਡੇ ਦੇ ਦਫ਼ਤਰਾਂ ਤੱਕ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਸਰਕਾਰੀ ਖੱਜਲ-ਖ਼ੁਆਰੀ ਤੋਂ ਰਾਹਤ ਮਿਲੇਗੀ।
2. 'ਮੇਰਾ ਘਰ-ਮੇਰਾ ਨਾਮ' ਯੋਜਨਾ 'ਚ ਅਹਿਮ ਸੋਧਾਂ
ਕੈਬਨਿਟ ਨੇ 'ਮੇਰਾ ਘਰ-ਮੇਰਾ ਨਾਮ' ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਹਿਮ ਸੋਧਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਯੋਜਨਾ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਪ੍ਰਦਾਨ ਕਰਨਾ ਹੈ।