ਗੁਰਦਰਸ਼ਨ ਸੈਣੀ ਦੀ ਮਿਹਨਤ ਨੂੰ ਪਿਆ ਬੂਰ; ਪਿੰਡ ਜਾਸਤਨਾ ਕਲਾਂ ਦੇ ਸੈਂਕੜੇ ਵਾਸੀ ਭਾਜਪਾ 'ਚ ਸ਼ਾਮਿਲ
ਕਿਹਾ,ਹਰ ਰੋਜ਼ ਪਿੰਡਾਂ ਤੇ ਸ਼ਹਿਰਾਂ ਤੋਂ ਲੋਕ ਜੁੜ ਰਹੇ ਹਨ ਭਾਜਪਾ ਦੇ ਕਾਫ਼ਲੇ ਨਾਲ
ਲਾਲੜੂ/25 ਜਨਵਰੀ (2026) :
ਹਲਕਾ ਡੇਰਾਬੱਸੀ ਵਿੱਚ ਭਾਰਤੀ ਜਨਤਾ ਪਾਰਟੀ ਦਾ ਜਨ-ਅਧਾਰ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਸੀਨੀਅਰ ਭਾਜਪਾ ਆਗੂ ਸ. ਗੁਰਦਰਸ਼ਨ ਸਿੰਘ ਸੈਣੀ ਵਲੋਂ ਕੀਤੀ ਜਾ ਰਹੀ ਦਿਨ-ਰਾਤ ਦੀ ਅਣਥੱਕ ਮਿਹਨਤ ਹੁਣ ਰੰਗ ਲਿਆ ਰਹੀ ਹੈ। ਇਸੇ ਲੜੀ ਤਹਿਤ ਅੱਜ ਲਾਲੜੂ ਨੇੜਲੇ ਪਿੰਡ ਜਾਸਤਨਾ ਕਲਾਂ ਵਿਖੇ ਵਿਰੋਧੀ ਪਾਰਟੀਆਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਦੇ ਵੱਡੀ ਗਿਣਤੀ ਵਾਸੀਆਂ ਨੇ ਸ. ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦਾ ਪੱਲਾ ਫੜ ਲਿਆ। ਸ਼ਾਮਿਲ ਹੋਣ ਵਾਲਿਆਂ ਵਿਚ ਬਲਵਿੰਦਰ ਸਿੰਘ, ਦਲਵੀਰ ਸਿੰਘ, ਪੂਰਨ ਸਿੰਘ, ਸੱਜਣ ਸਿੰਘ, ਦਲੀਪ ਸਿੰਘ, ਰਾਮਲਾਲ ਸਿੰਘ, ਧਰਮਿੰਦਰ ਸਿੰਘ, ਦੇਵ ਸਿੰਘ, ਪਾਲ ਸਿੰਘ, ਸੋਮ ਨਾਥ, ਜਰਨੈਲ ਸਿੰਘ, ਹਰਮੇਸ਼ ਸਿੰਘ, ਜਗਰੂਪ ਸਿੰਘ, ਹਮੇਸ਼ ਕੁਮਾਰ, ਕੁਲਦੀਪ ਸਿੰਘ, ਸੋਹਣ ਸਿੰਘ ਅਤੇ ਹੋਰਾਂ ਦੇ ਨਾਂ ਸ਼ਾਮਿਲ ਹਨ।
.jpeg)
ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਸ. ਗੁਰਦਰਸ਼ਨ ਸਿੰਘ ਸੈਣੀ ਦੀ ਸੋਚ ਅਤੇ ਇਲਾਕੇ ਪ੍ਰਤੀ ਉਹਨਾਂ ਦੀ ਸਮਰਪਣ ਭਾਵਨਾ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸੈਣੀ ਵਲੋਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਹੀ ਅੱਜ ਹਰ ਵਰਗ ਦਾ ਵਿਅਕਤੀ ਭਾਜਪਾ ਨਾਲ ਜੁੜ ਰਿਹਾ ਹੈ। ਇਸ ਮੌਕੇ ਸ. ਗੁਰਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਕਈ ਵੱਡੇ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡ ਜਾਸਤਨਾ ਕਲਾਂ ਦੇ ਲੋਕਾਂ ਵਲੋਂ ਦਿੱਤਾ ਗਿਆ ਸਮਰਥਨ ਇਸ ਗੱਲ ਦਾ ਗਵਾਹ ਹੈ ਕਿ ਹਲਕਾ ਡੇਰਾਬੱਸੀ ਦੇ ਲੋਕ ਹੁਣ ਬਦਲਾਅ ਅਤੇ ਵਿਕਾਸ ਦੀ ਰਾਜਨੀਤੀ ਚਾਹੁੰਦੇ ਹਨ।

ਸ੍ਰੀ ਸੈਣੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਮੌਕੇ ਗੁਰਪ੍ਰੀਤ ਸਿੰਘ , ਕਵਲਜੀਤ ਸਿੰਘ , ਗੁਲਜ਼ਾਰ ਟਿਵਾਣਾ , ਸ਼ਿਵਸ਼ਰਨ ਸਿੰਘ, ਮਨਿੰਦਰ ਸਿੰਘ , ਜੋਗਾ ਬਾਈ , ਦਿਆਲ ਸੈਣੀ , ਸੋਨੀ ਸਮਗੌਲੀ , ਗੁਰਵਿੰਦਰ ਸਿੰਘ ਲੰਬੜਦਾਰ , ਹਰਪ੍ਰੀਤ ਸਿੰਘ ਟਿੰਕੂ ਓਬੀਸੀ ਮੋਰਚਾ ਜ਼ਿਲਾ ਮੋਹਾਲੀ, ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਸੀ।
