ਮਹਾਂਰਾਸ਼ਟਰ ਸਰਕਾਰ ਆਪਣੇ ਸਕੂਲੀ ਸਿਲੈਬਸ ਵਿੱਚ ਵੀ ਸਿੱਖ ਗੁਰੂ ਸਾਹਿਬਾਨ ਦਾ ਇਤਿਹਾਸ ਸ਼ਾਮਿਲ ਕਰ ਰਹੀ ਹੈ -ਦੇਵੇਂਦਰ ਫੜਨਵੀਸ
ਬਲਰਾਜ ਸਿੰਘ ਰਾਜ
26 ਜਨਵਰੀ:-ਨਾਂਦੇੜ ਸਾਹਿਬ,)
,ਜੇਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਅਸੀਂ ਇਸ ਮੰਚ 'ਤੇ ਨਹੀਂ ਹੋਣਾ ਸੀ--ਫੜਨਵੀਸ
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਗੁਰੂ ਤੇਗ ਬਹਾਦੁਰ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਗੱਲ ਬਿਲਕੁਲ ਸਹੀ ਹੈ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਅਸੀਂ ਇਸ ਮੰਚ 'ਤੇ ਨਹੀਂ ਹੋਣਾ ਸੀl
ਉਨ੍ਹਾਂ ਨੇ ਇਸ ਦੌਰਾਨ ਗੁਰੂ ਸਾਹਿਬਾਨ ਦੇ ਨਾਲ ਸ਼ਹੀਦ ਹੋਣ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦਾ ਵੀ ਜ਼ਿਕਰ ਕੀਤਾ ਤੇ ਨਾਲ ਹੀ ਭਾਈ ਲੱਖੀ ਸ਼ਾਹ ਵਣਜਾਰਾ ਜੀ ਦੀ ਹਿੱਮਤ ਅਤੇ ਦਲੇਰੀ ਨੂੰ ਵੀ ਨਮਨ ਕੀਤਾl
ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਰਾਹੀਂ ਨਾਨਕ ਨਾਮ ਲੇਵਾ 9 ਭਾਈਚਾਰਿਆਂ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਕਿਉਂਕਿ ਇਹ ਸਾਰੇ ਸਮਾਜ ਹਿੰਦੂਆਂ ਤੇ ਸਿੱਖਾਂ ਵਿੱਚ ਏਕਤਾ ਦਾ ਪ੍ਰਤੀਕ ਨੇ, ਉਨ੍ਹਾਂ ਜਾਣਕਾਰੀ ਦੇਂਦੇ ਹੋਏ ਕਿਹਾ ਕਿ ਮਹਾਂਰਾਸ਼ਟਰ ਸਰਕਾਰ ਆਪਣੇ ਸਕੂਲੀ ਸਿਲੈਬਸ ਵਿੱਚ ਵੀ ਸਿੱਖ ਗੁਰੂ ਸਾਹਿਬਾਨ ਦਾ ਇਤਿਹਾਸ ਸ਼ਾਮਿਲ ਕਰ ਰਹੀ ਹੈ ਤੇ ਅੱਗੇ ਵੀ ਗੁਰੂ ਸਾਹਿਬਾਨ ਨੂੰ ਸਮਰਪਿਤ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂl