ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਅਪੋਇੰਟਮੈਂਟ ਸਲਿਪ ਦੀ ਲੋੜ ਨੂੰ ਖਤਮ ਕੀਤਾ
ਹੁਣ ਅਪੋਆਇੰਟਮੈਂਟ ਸਲਿਪ ਤੋਂ ਬਿਨਾਂ ਵੀ ਬਣ ਸਕਣਗੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ
ਅੰਮ੍ਰਿਤਸਰ, ਬਿਆਸ 23 ਫਰਵਰੀ (ਬਲਰਾਜ ਸਿੰਘ ਰਾਜਾ)
- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਅਪੋਇੰਟਮੈਂਟ ਸਲਿਪ ਦੀ ਲੋੜ ਨੂੰ ਖਤਮ ਕਰ ਦਿੱਤਾ ਗਿਆ ਹੈ। ਹੁਣ ਕਿਸੇ ਵੀ ਘਰ ਦੇ ਘੱਟੋ-ਘੱਟ ਦੋ ਵਿਅਕਤੀ ਵੋਟਰ ਕਾਰਡ ਅਤੇ ਮੋਬਾਇਲ ਨੰਬਰ ਨਾਲ ਲਿੰਕ ਆਧਾਰ ਕਾਰਡ ਸਮਤੇ ਆਪਣੇ ਕਿਸੇ ਵੀ ਨਜ਼ਦੀਕ ਦੇ ਸੀ.ਐਸ.ਸੀ. ਸੈਂਟਰ ਵਿਖੇ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਸਕਦੇ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਮੁਫਤ ਇਲਾਜ ਦੀ ਸਹੂਲਤ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜ਼ਿਲਾ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ ਹੈ।
Click to Follow Babushahi Facebook Page →