ਸ਼ੈਰੀ ਕਲਸੀ, ਸਮਸ਼ੇਰ ਸਿੰਘ ਅਤੇ ਰਮਨ ਬਹਿਲ ਨੇ ਸ਼ਹੀਦ ASI ਗੁਰਨਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 23 ਫਰਵਰੀ 2026 ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਦੀਨਾਨਗਰ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਗਾਦੜੀਆਂ ਵਿਖੇ ਪਹੁੰਚ ਕੇ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸ਼ਹੀਦ ਏ.ਐੱਸ.ਆਈ ਗੁਰਨਾਮ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਹੀਦ ਏ.ਐੱਸ.ਆਈ ਗੁਰਨਾਮ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਵਚਨਬੱਧ ਹੈ ਅਤੇ ਪਰਿਵਾਰ ਨਾਲ ਮੋਢੇ ਨਾਲ ਮੋਢੇ ਨਾਲ ਲਾ ਕੇ ਖੜ੍ਹੀ ਹੈ ।
Click to Follow Babushahi Facebook Page →