ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 25 ਫਰਵਰੀ ਅੱਜ ਟਰੈਫਿਕ ਪੁਲਿਸ ਗੁਰਦਾਸਪੁਰ ਵੱਲੋਂ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਸੈਮੀਨਾਰ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਤੇ ਐਕਸੀਡੈਂਟ ਤੋਂ ਬਚਣ ਲਈ ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕੀਤਾ ਗਿਆ।
ਟਰੈਫਿਕ ਇੰਚਾਰਜ ਸਤਨਾਮ ਸਿੰਘ ਏ.ਐਸ.ਆਈ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਦੌਰਾਨ ਹੈਲਮਟ ਸੀਟ ਬੈਲਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਡਰਾਈਵਿੰਗ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਉੱਪਰ ਹੋਣ ਵਾਲੀ ਕਾਨੂੰਨੀ ਕਾਰਵਾਈ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ ਅਤੇ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਲਈ ਅਪੀਲ ਕੀਤੀ ਗਈ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ।
ਸੈਮੀਨਾਰ ਵਿੱਚ ਅਮਨਦੀਪ ਸਿੰਘ ਪ੍ਰਿੰਸੀਪਲ ਸਾਹਿਬ ਤੇ ਸਮੂਹ ਸਟਾਫ ਨੇ ਹਿੱਸਾ ਲਿਆ।
Click to Follow Babushahi Facebook Page →