ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫ਼ਵਾਹਾਂ 'ਤੇ ਲੱਗੀ ਲਗਾਮ: ਇੰਡੀਅਨ ਆਇਲ ਨੇ ਜਾਰੀ ਕੀਤਾ ਸਪੱਸ਼ਟੀਕਰਨ
"ਪੈਟਰੋਲ ਪੰਪਾਂ 'ਤੇ ਬੇਲੋੜੀ ਭੀੜ ਨਾ ਲਗਾਓ"- IOC; ਸਪਲਾਈ ਅਤੇ ਵੰਡ ਪ੍ਰਣਾਲੀ ਪੂਰੀ ਤਰ੍ਹਾਂ ਆਮ
ਨਵੀਂ ਦਿੱਲੀ/ਚੰਡੀਗੜ੍ਹ 6 ਮਾਰਚ 2026: ਸੋਸ਼ਲ ਮੀਡੀਆ 'ਤੇ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਲੈ ਕੇ ਫੈਲ ਰਹੀਆਂ ਖ਼ਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠੀਆਂ ਹਨ। ਦੇਸ਼ ਦੀ ਪ੍ਰਮੁੱਖ ਤੇਲ ਕੰਪਨੀ ਇੰਡੀਅਨ ਆਇਲ (IndianOil) ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਵਿੱਚ ਈਂਧਨ (ਤੇਲ) ਦਾ ਲੋੜੀਂਦਾ ਭੰਡਾਰ ਉਪਲਬਧ ਹੈ ਅਤੇ ਤੇਲ ਦੀ ਸਪਲਾਈ ਤੇ ਵੰਡ ਦਾ ਨੈੱਟਵਰਕ ਆਮ ਵਾਂਗ ਕੰਮ ਕਰ ਰਿਹਾ ਹੈ। ਇੰਡੀਅਨ ਆਇਲ ਤੇਲ ਦੀ ਬਿਨਾਂ ਕਿਸੇ ਰੁਕਾਵਟ ਦੇ ਸਪਲਾਈ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇੰਡੀਅਨ ਆਇਲ (IndianOil) ਨੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਕਿਉਂਕਿ ਤੇਲ ਦੀ ਕੋਈ ਕਮੀ ਨਹੀਂ ਹੈ। ਕੰਪਨੀ ਨੇ ਲੋਕਾਂ ਨੂੰ ਪੈਟਰੋਲ ਪੰਪਾਂ 'ਤੇ ਬੇਲੋੜੀ ਭੀੜ ਨਾ ਲਗਾਉਣ ਦੀ ਬੇਨਤੀ ਕੀਤੀ ਹੈ। ਇੰਡੀਅਨ ਆਇਲ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗੁਮਰਾਹਕੁੰਨ ਖ਼ਬਰਾਂ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਕੇਵਲ ਅਧਿਕਾਰਤ ਸਰੋਤਾਂ (Official Sources) 'ਤੇ ਹੀ ਭਰੋਸਾ ਕਰਨ।
Click to Follow Babushahi Facebook Page →