ਲੁਧਿਆਣਾ ਪੁਲਿਸ ਵੱਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 9 ਮਾਰਚ 2026- ਪੰਜਾਬ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਜਮਾਲਪੁਰ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਹ ਕਾਰਵਾਈ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ ਹੈ।
ਮੁੱਖ ਅਫਸਰ ਥਾਣਾ ਜਮਾਲਪੁਰ, ਥਾਣੇਦਾਰ ਦਲਵੀਰ ਸਿੰਘ ਅਤੇ ਸਬ-ਇੰਸਪੈਕਟਰ ਕਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਪਿੰਡ ਝਾਬੇਵਾਲ ਕੱਟ ਤੋਂ ਭਾਮੀਆ ਕਲਾਂ ਰੋਡ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਕਿ ਇੱਕ ਵਿਅਕਤੀ ਇਲਾਕੇ ਵਿੱਚ ਨਸ਼ਾ ਸਪਲਾਈ ਕਰਨ ਦੀ ਫਿਰਾਕ ਵਿੱਚ ਹੈ।
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਕਰਮਜੀਤ ਸਿੰਘ ਉਰਫ ਭੀਮਾ (ਵਾਸੀ ਪਿੰਡ ਬਰਵਾਲੀ ਕਲਾਂ, ਫਤਿਹਗੜ ਸਾਹਿਬ, ਹਾਲ ਵਾਸੀ ਸ਼ਾਂਤੀ ਵਿਹਾਰ ਕਾਲੋਨੀ, ਲੁਧਿਆਣਾ) ਵਜੋਂ ਹੋਈ ਹੈ। ਤਲਾਸ਼ੀ ਲੈਣ 'ਤੇ ਦੋਸ਼ੀ ਦੇ ਕਬਜ਼ੇ ਵਿੱਚੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਹ
ਪੁਲਿਸ ਨੇ ਦੋਸ਼ੀ ਵਿਰੁੱਧ ਥਾਣਾ ਜਮਾਲਪੁਰ ਵਿਖੇ NDPS ਐਕਟ ਦੀਆਂ ਧਾਰਾਵਾਂ 21/61/85 ਤਹਿਤ ਮੁਕੱਦਮਾ ਨੰਬਰ 56 ਦਰਜ ਕਰ ਲਿਆ ਹੈ।
ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਚੇਨ ਦੇ ਹੋਰ ਲਿੰਕਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।"
Click to Follow Babushahi Facebook Page →