ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਭਾਰਤੀ ਫੌਜ ਦੀ ਭਰਤੀ ਰੈਲੀ ਵਿੱਚ ਨੌਜਵਾਨਾਂ ਵਿੱਚ ਪੂਰਾ ਉਤਸ਼ਾਹ
ਭਰਤੀ ਰੈਲੀ 17 ਮਾਰਚ ਤੱਕ ਚੱਲੇਗੀ
ਰੋਹਿਤ ਗੁਪਤਾ
ਗੁਰਦਾਸਪੁਰ,10 ਮਾਰਚ
ਭਾਰਤੀ ਫੌਜ ਦੀ ਭਰਤੀ ਰੈਲੀ ਦੀ ਸ਼ੁਰੂਆਤ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸ਼ੁਰੂ ਹੋ ਗਈ ਹੈ, ਜਿਸ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ਸ਼ਾਰਟਲਿਸਟ ਕੀਤੇ ਗਏ ਇਲਾਕੇ ਦੇ ਨੌਜਵਾਨ ਹਿੱਸਾ ਲੈ ਰਹੇ ਹਨ। ਇਸ ਰੈਲੀ ਵਿੱਚ ਲਗਭਗ 8,000 ਉਮੀਦਵਾਰਾਂ ਨੂੰ ਭਾਗ ਲੈਣਗੇ ਹੈ। ਇਹ ਰੈਲੀ 09 ਮਾਰਚ ਤੋਂ 17 ਮਾਰਚ ਤੱਕ ਕਰਵਾਈ ਜਾ ਰਹੀ ਹੈ।
ਭਰਤੀ ਰੈਲੀ ਦੇ ਡਾਇਰੈਕਟਰ, ਕਮਾਂਡੈਂਟ ਜੇਮਸ ਜੈਕਬ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਸੁਚਾਰੂ ਪ੍ਰਬੰਧਾਂ ਲਈ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿਛਲੇ ਕਈ ਹਫ਼ਤਿਆਂ ਤੋਂ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਪਿਛਲੇ ਇੱਕ ਮਹੀਨੇ ਦੌਰਾਨ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਜਦਕਿ ਪਿਛਲੇ 20 ਦਿਨਾਂ ਵਿੱਚ ਸਟੇਡੀਅਮ ਅਤੇ ਸੰਬੰਧਤ ਬੁਨਿਆਦੀ ਢਾਂਚੇ ਦੀ ਤਿਆਰੀ ’ਤੇ ਖਾਸ ਧਿਆਨ ਦਿੱਤਾ ਗਿਆ। ਉਮੀਦਵਾਰਾਂ ਦੇ ਸਵਾਗਤ, ਦਸਤਾਵੇਜ਼ ਜਾਂਚ, ਫਿਜ਼ਿਕਲ ਟੈਸਟ, ਮੈਡੀਕਲ ਸਹਾਇਤਾ, ਸੁਰੱਖਿਆ, ਭੀੜ ਪ੍ਰਬੰਧਨ ਅਤੇ ਹੋਰ ਪ੍ਰਸ਼ਾਸਕੀ ਪ੍ਰਬੰਧਾਂ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਗਈ ਹੈ ਤਾਂ ਜੋ ਭਰਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਕਰਵਾਈ ਜਾ ਸਕੇ।
ਇਸ ਰੈਲੀ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਭਾਰਤੀ ਫੌਜ ਦੇ ਵਿਚਕਾਰ ਨਜ਼ਦੀਕੀ ਸਹਿਯੋਗ ਨਾਲ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਯਕੀਨੀ ਬਣਾਈਆਂ ਗਈਆਂ ਹਨ। ਭਰਤੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਯੋਗਤਾ ਆਧਾਰਿਤ ਬਣਾਈ ਰੱਖਣ ’ਤੇ ਖਾਸ ਜ਼ੋਰ ਦਿੱਤਾ ਗਿਆ ਹੈ, ਨਾਲ ਹੀ ਸਾਰੇ ਉਮੀਦਵਾਰਾਂ ਦੀ ਸੁਰੱਖਿਆ, ਸੁਵਿਧਾ ਅਤੇ ਭਲਾਈ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ।
ਰੈਲੀ ਦੇ ਉਦਘਾਟਨ ਮੌਕੇ ਮੇਜਰ ਜਨਰਲ ਮਨਪ੍ਰੀਤ ਸਿੰਘ ਬੈਂਸ, ਐਸਸੀ, ਵਾਈ.ਐਸ.ਐਮ, ਐਸਐਮ, ਜੋਨਲ ਰਿਕਰੂਟਿੰਗ ਅਫਸਰ, ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਪ੍ਰੋਗਰਾਮ ਦੀ ਸਫਲ ਆਯੋਜਨਾ ਲਈ ਜ਼ਿਲ੍ਹਾ ਪ੍ਰਸ਼ਾਸਨ, ਫੌਜੀ ਅਧਿਕਾਰੀਆਂ ਅਤੇ ਡਿਊਟੀ ’ਤੇ ਤਾਇਨਾਤ ਜਵਾਨਾਂ ਦੇ ਸਾਂਝੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਹ ਰੈਲੀ ਅੰਤ ਤੱਕ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇ ਤਾਂ ਜੋ ਸਾਰੇ ਉਮੀਦਵਾਰਾਂ ਨੂੰ ਬਰਾਬਰ ਮੌਕਾ ਮਿਲੇ ਅਤੇ ਨੌਜਵਾਨ ਭਾਰਤੀ ਫੌਜ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਹੋਣ।
Click to Follow Babushahi Facebook Page →