ਪੇਂਡ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 16 ਮਾਰਚ ਤੋਂ ਸ਼ੁਰੂ ਹੋਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ 10 ਮਾਰਚ ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 16 ਮਾਰਚ ਤੋਂ 27 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 16 ਮਾਰਚ ਤੱਕ ਅਰਜੀਆਂ ਦੇ ਸਕਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 16 ਮਾਰਚ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਤ ਜਨਰਲ ਅਤੇ 33 ਪ੍ਰਤੀਸ਼ਤ ਅਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ
ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 1000 ਰੁਪਏ ਅਤੇ ਅ:ਜਾਤੀ ਲਈ 750 ਰੁਪਏ ਫੀਸ ਹੋਵੇਗੀ ਅਤੇ ਅ:ਜਾਤੀ ਦੀ ਫੀਸ ਰਿਫੰਡ ਹੋ ਜਾਵੇਗੀ ।
Click to Follow Babushahi Facebook Page →