ਵਿਧਾਨ ਸਭਾ ਪਹੁੰਚੇ ਸੁਖਪਾਲ ਖਹਿਰਾ, ਕਿਹਾ ਮੈਂ ਆਪਣੇ ਸਟੈਂਡ ’ਤੇ ਕਾਇਮ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਮਾਰਚ, 2026: ਕਾਂਗਰਸੀ ਆਗੂ ਸੁਖਪਾਲ ਖਹਿਹਾ ਪੰਜਾਬ ਵਿਧਾਨ ਸਭਾ ਇਜਲਾਸ ਵਿਚ ਭਾਗ ਲੈਣ ਲਈ ਵਿਧਾਨ ਸਭਾ ਪਹੁੰਚ ਗਏ ਹਨ। ਉਹਨਾਂ ਮੁੜ ਦੁਹਰਾਇਆ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਇਕ ਹਜ਼ਾਰ ਰੁਪਏ ਨੂੰ ਲੈ ਕੇ ਕੀਤੀਆਂ ਟਿੱਪਣੀਆਂ ’ਤੇ ਕਾਇਮ ਹਨ। ਉਹਨਾਂ ਇਹ ਵੀ ਸਵਾਲ ਚੁੱਕਿਆ ਕਿ ਉਹਨਾਂ ਦੀ ਗੈਰ ਹਾਜ਼ਰੀ ਵਿਚ ਕਿਸ ਨਿਯਮ ਤਹਿਤ ਮਤਾ ਪਾਸ ਕੀਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੀ ਜਲਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
- Download Babushahi App
-
-