ਅਕਾਲੀ ਦਲ ਨੇ ਪੁਨਰ ਸੁਰਜੀਤ ਪਾਰਟੀ ਵੱਲੋਂ ਇਸਦੀ ਪਟੀਸ਼ਨ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕੀਤੇ ਜਾਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਦਾਅਵਿਆਂ ਦਾ ਗੰਭੀਰ ਨੋਟਿਸ ਲਿਆ
ਚੰਡੀਗੜ੍ਹ, 18 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਇਸਦੀ ਪਟੀਸ਼ਨ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕੀਤੇ ਜਾਣ ਬਾਰੇ ਕੀਤੇ ਗਏ ਗੁੰਮਰਾਹਕੁੰਨ ਦਾਅਵਿਆਂ ਦਾ ਗੰਭੀਰ ਨੋਟਿਸ ਲਿਆ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੁਨਰ ਸੁਰਜੀਤ ਅਕਾਲੀ ਦਲ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਮੀਡੀਆ ਵਿਚ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਜਥੇਬੰਦੀ ਦੇ ਆਗੂ ਪੰਜਾਬੀਆਂ ਦੇ ਮਨਾਂ ਵਿਚ ਭੰਬਲਭੂਸਾ ਪੈਦਾ ਕਰਨ ਵਾਸਤੇ ਇਕ ਡੂੰਘੀ ਸਾਜ਼ਿਸ਼ ਅਧੀਨ ਕੰਮ ਕਰ ਰਹੇ ਹਨ ਅਤੇ ਆਪਣੇ ਜਥੇਬੰਦੀ ਦੇ ਅਸਲ ਹੋਣ ਦੇ ਦਾਅਵੇ ਕਰ ਰਹੇ ਹਨ।
ਉਹਨਾਂ ਕਿਹਾ ਕਿ ਬਜਾਏ ਅਜਿਹੀ ਸਸਤੀ ਸਿਆਸਤ ਕਰਨ ਦੇ, ਪੁਨਰ ਸੁਰਜੀਤ ਅਕਾਲੀ ਦਲ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਕੀ ਉਹ ਅਕਾਲੀ ਦਲ ਕੋਲ ਇਕ ਸਿਆਸੀ ਪਾਰਟੀ ਵਜੋਂ ਰਜਿਸਟਰਡ ਹੈ ? ਉਹਨਾਂ ਕਿਹਾ ਕਿ ਚੰਗਾ ਹੋਵੇਗਾ ਕਿ ਜੇਕਰ ਇਹ ਪਾਰਟੀ ਪਹਿਲਾਂ ਆਪਣਾ ਰਜਿਸਟਰੇਸ਼ਨ ਸਰਟੀਫਿਕੇਟ ਜੇਕਰ ਕੋਈ ਹੈ, ਤਾਂ ਜਨਤਕ ਕਰੇ ਤੇ ਫਿਰ ਹੀ ਕੋਈ ਦਾਅਵੇ ਕਰੇ। ਉਹਨਾਂ ਨੇ ਜਥੇਬੰਦੀ ਨੂੰ ਆਖਿਆ ਕਿ ਉਹ ਝੂਠੇ ਦਾਅਵਿਆਂ ਵਾਸਤੇ ਤੁਰੰਤ ਮੁਆਫੀ ਮੰਗੇ।
ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਸੂਬਾ ਚੋਣ ਕਮਿਸ਼ਨਰ ਆਨੰਦਿੱਤਾ ਮਿਸ਼ਰਾ ਕੋਲ ਪਹੁੰਚ ਕੀਤੀ ਹੈ ਤੇ ਉਹਨਾਂ ਨੇ ਦੱਸਿਆ ਹੈ ਕਿ ਉਹਨਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ ਕਿ ਕੀ ਅਜਿਹੀ ਕੋਈ ਚੋਣ ਪਟੀਸ਼ਨ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੇ ਪ੍ਰਵਾਨ ਕੀਤੀ ਹੈ।
Click to Follow Babushahi Facebook Page →