ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲਾ: ਪੀੜਤ ਪਰਿਵਾਰ ਦੇ ਹੱਕ ਵਿੱਚ ਡਟੇ ਸੁਖਬੀਰ ਸਿੰਘ ਬਾਦਲ; FIR ਦਰਜ ਹੋਣ ਤੱਕ ਅੰਮ੍ਰਿਤਸਰ ਵਿਖੇ ਧਰਨੇ ਦਾ ਐਲਾਨ
ਸ੍ਰੀ ਅੰਮ੍ਰਿਤਸਰ ਸਾਹਿਬ: 21 ਮਾਰਚ, 2026
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਰਹੂਮ ਡਾ. ਗਗਨਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਮੁਲਾਕਾਤ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਸ੍ਰੀ ਬਾਦਲ ਨੂੰ ਪਤਾ ਲੱਗਾ ਕਿ ਪੁਲਿਸ ਪ੍ਰਸ਼ਾਸਨ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਐਫ.ਆਈ.ਆਰ. (FIR) ਦਰਜ ਕਰਨ ਵਿੱਚ ਟਾਲਾ ਵੱਟ ਰਿਹਾ ਹੈ। ਪਰਿਵਾਰ ਨਾਲ ਇਕਜੁੱਟਤਾ ਦਿਖਾਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਐਲਾਨ ਕੀਤਾ ਕਿ ਉਹ ਉਦੋਂ ਤੱਕ ਡਾਕਟਰ ਰੰਧਾਵਾ ਦੇ ਘਰੋਂ ਵਾਪਸ ਨਹੀਂ ਜਾਣਗੇ ਜਦੋਂ ਤੱਕ ਪੁਲਿਸ ਪਰਿਵਾਰ ਦੀ ਮੰਗ ਅਨੁਸਾਰ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਨਹੀਂ ਕਰ ਲੈਂਦੀ।
ਉਨ੍ਹਾਂ ਦੱਸਿਆ ਕਿ ਇਸ ਗੰਭੀਰ ਮਾਮਲੇ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ. ਨਾਲ ਵੀ ਫੋਨ 'ਤੇ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਪੁਲਿਸ ਦੀ ਕਾਰਵਾਈ ਵਿੱਚ ਹੋ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ।
Click to Follow Babushahi Facebook Page →