ਹਰਮੀਤ ਸਿੰਘ ਕਾਲਕਾ ਦੀ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਨੂੰ ਅੰਤਿਮ ਵਿਦਾਈ ਦੌਰਾਨ ਸ਼ਰਧਾਂਜਲੀ
ਨਵੀਂ ਦਿੱਲੀ 22 ਮਾਰਚ, 2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਦਾ ਕੱਲ੍ਹ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੱਜ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਪੂਰਨ ਸਿੱਖੀ ਰਸਮਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਦੁਖਦਾਈ ਮੌਕੇ ‘ਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਕੇ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਨੂੰ ਨਮਨ ਅੱਖਾਂ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸਰਦਾਰ ਹਰਮੀਤ ਸਿੰਘ ਕਾਲਕਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ‘ਤੇ ਦਿੱਲੀ ਸਰਕਾਰ ਦੇ ਕੈਬਿਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਦੇ ਉਪਰਾਜਪਾਲ ਸ੍ਰੀ ਤਰਨਜੀਤ ਸਿੰਘ ਸੰਧੂ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਸਮਾਜ ਦੇ ਪ੍ਰਮੁੱਖ ਪ੍ਰਤੀਨਿਧਾਂ ਮੌਕੇ ‘ਤੇ ਪਹੁੰਚ ਕੇ ਦੁਖੀ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤੀ ਅਤੇ ਵਿਛੁੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਦੀ ਅੰਗੀਠਾ ਸੰਭਾਲ ਦੀ ਰਸਮ ਕੱਲ੍ਹ ਸਵੇਰੇ 8.00 ਵਜੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਅਦਾ ਕੀਤੀ ਜਾਵੇਗੀ।
ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਵਿਛੁੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਬਖ਼ਸ਼ਣ।
Click to Follow Babushahi Facebook Page →