ਮਾਈਸਰਖਾਨਾ ਮੇਲੇ ਦੇ ਮੱਦੇਨਜ਼ਰ 24 ਤੇ 25 ਮਾਰਚ ਨੂੰ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ
ਅਸ਼ੋਕ ਵਰਮਾ
ਬਠਿੰਡਾ, 24 ਮਾਰਚ 2026 : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 24 ਅਤੇ 25 ਮਾਰਚ 2026 ਨੂੰ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।
ਜਾਰੀ ਹੁਕਮ ਅਨੁਸਾਰ ਪਿੰਡ ਮਾਈਸਰਖਾਨਾ, ਤਹਿਸੀਲ ਮੌੜ ਵਿਖੇ 24 ਅਤੇ 25 ਮਾਰਚ 2026 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਕਰਕੇ ਅਮਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਸ਼ਰਾਬ ਦੀ ਵਿਕਰੀ ‘ਤੇ ਰੋਕ ਲਗਾਈ ਗਈ ਹੈ।
Click to Follow Babushahi Facebook Page →