ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਕੋਰਟ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Ravi Jakhu
ਤਰਨਤਾਰਨ/ਪੱਟੀ: 24 ਮਾਰਚ, 2026 :
ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚਲ ਮਚ ਗਈ ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ (Police Remand) 'ਤੇ ਭੇਜ ਦਿੱਤਾ।ਮੰਗਲਵਾਰ ਨੂੰ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸਰਕਾਰੀ ਵਕੀਲਾਂ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਲੰਬੇ ਰਿਮਾਂਡ ਦੀ ਮੰਗ ਕੀਤੀ ਸੀ।
Click to Follow Babushahi Facebook Page →