ਡੇਰਾਬੱਸੀ: ਵੱਡੀ ਗਿਣਤੀ ਪਰਿਵਾਰਾਂ ਨੇ ਫੜ੍ਹਿਆ ਕਾਂਗਰਸ ਦਾ ਪੱਲਾ
ਮਲਕੀਤ ਸਿੰਘ ਮਲਕਪੁਰ
ਲਾਲੜੂ 26 ਮਾਰਚ 2026: ਹਲਕਾ ਡੇਰਾਬੱਸੀ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਬਸੌਲੀ ਤੋਂ ਵੱਡੀ ਗਿਣਤੀ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਯੋਜਿਤ ਇੱਕ ਵੱਡੀ ਰੈਲੀ ਵਿੱਚ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਂਗਰਸ 'ਚ ਸ਼ਾਮਲ ਹੋਏ ਬਲਜੀਤ ਸਿੰਘ, ਰਾਜਿੰਦਰ ਸਿੰਘ, ਰਾਮਚੰਦਰ, ਗੁਰਪ੍ਰੀਤ ਸਿੰਘ ਹਰੀਚੰਦ, ਰਵੀ, ਨਾਨਕ ਚੰਦ, ਮੰਗਾ ਰਾਮ, ਅਮਨਦੀਪ ਸਿੰਘ, ਰੋਸ਼ਨ ਲਾਲ, ਰਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਸਾਰੇ ਸਾਥੀਆਂ ਦਾ ਉਹ ਸਵਾਗਤ ਕਰਦੇ ਹਨ ਅਤੇ ਭਰੋਸਾ ਦਿਵਾਉਂਦੇ ਹਨ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।” ਸ੍ਰ.ਢਿੱਲੋਂ ਨੇ ਆਪ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਅਸਲ ਵਿੱਚ ਦਿੱਲੀ ਵਾਲੇ ਚਲਾ ਰਹੇ ਹਨ। ਉਨ੍ਹਾਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਾਲੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਕ ਅਧਿਕਾਰੀ ਨੇ ਉਸ ’ਤੇ ਤੰਗ-ਪ੍ਰੇਸ਼ਾਨ ਅਤੇ ਦਬਾਅ ਦਾ ਇਲਜ਼ਾਮ ਲਗਾਉਣ ਤੋਂ ਬਾਅਦ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਪੰਜਾਬ ਵਾਸੀਆਂ ਅਤੇ ਵਿਰੋਧੀ ਪਾਰਟੀਆਂ ਦੇ ਦਬਾਅ ਨਾਲ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿੱਚ ਆਪ ਆਗੂਆਂ ਦੀ ਮਿਲੀਭੁਗਤ ਨਾਲ ਐੱਸਐੱਚਓ ਵੱਲੋਂ ਇੱਕ ਕਿਸਾਨ ਅਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਅਤੇ ਬਾਅਦ ਵਿੱਚ ਐੱਸਐੱਚਓ ਨੂੰ ਮੁਅੱਤਲ ਕੀਤਾ ਗਿਆ ਪਰ ਕਿਸੇ ਵੀ ਪਾਰਟੀ ਆਗੂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ |ਅਕਾਲੀ ਦਲ ਬਾਰੇ ਗੱਲ ਕਰਦਿਆਂ ਸ੍ਰ.ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਹੁਣ ਸਿਰਫ਼ ਬਾਦਲ ਪਰਿਵਾਰ ਦੀ ਬਠਿੰਡਾ ਜ਼ਿਲ੍ਹੇ ਦੀ ਪਾਰਟੀ ਬਣ ਕੇ ਰਹਿ ਗਈ ਹੈ। ਹਲਕਾ ਡੇਰਾਬੱਸੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੂਰੇ ਹਲਕੇ ਵਿੱਚ ਲੁੱਟ ਦਾ ਕਾਰੋਬਾਰ ਜਾਰੀ ਹੈ । ਹਲਕੇ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ । ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਮੰਡੀ ਦੀਆਂ ਕਮੇਟੀਆਂ ਵਿੱਚ ਖੁੱਲ੍ਹੀ ਲੁੱਟ ਮਚੀ ਹੋਈ ਹੈ। ਇਸ ਮੌਕੇ ਨੈਬ ਸਿੰਘ ਬਾਜਵਾ (ਸਾਬਕਾ ਸਰਪੰਚ), ਕਰਨੈਲ ਸਿੰਘ (ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ),ਜਿੰਦਰ ਸਿੰਘ ਮੰਡਾਣ ਕੁਲਦੀਪ ਸਿੰਘ ਸਾਬਕਾ ਸਰਪੰਚ , ਬਲਾਕ ਸੰਮਤੀ ਮੈਂਬਰ ਬਲਕਾਰ ਸਿੰਘ ਬਸੌਲੀ, ਪ੍ਰਤਾਪ ਰਾਣਾ ਖੇਲਣ, ਬਲਕਾਰ ਸਿੰਘ ਬਸੌਲੀ ਅਤੇ ਬਲਾਕ ਸੰਮਤੀ ਮੈਂਬਰ ਰਾਣੀ ਮਾਜਰਾ ਦਲਬੀਰ ਸਿੰਘ ਸਮੇਤ ਪਿੰਡ ਬਸੌਲੀ ਦੇ ਵੱਡੀ ਗਿਣਤੀ ਵਿੱਚ ਵਾਸੀ ਹਾਜ਼ਰ ਸਨ।
Click to Follow Babushahi Facebook Page →