Big Breaking: ਕਾਂਗਰਸੀ ਲੀਡਰ ਖੁਸ਼ਬਾਜ ਜਟਾਣਾ ਦੀ ਸੜਕ ਹਾਦਸੇ 'ਚ ਮੌਤ
Ravi Jakhu
ਚੰਡੀਗੜ੍ਹ, 2 ਅਪ੍ਰੈਲ 2026- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਖੁਸ਼ਬਾਜ ਸਿੰਘ ਜਟਾਣਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਹਰਿਆਣਾ ਦੇ ਪਾਣੀਪਤ ਨੇੜੇ ਵਾਪਰਿਆ, ਜਿੱਥੇ ਉਨ੍ਹਾਂ ਦੀ ਕਾਰ ਦੀ ਇੱਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਦੀ ਵੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Click to Follow Babushahi Facebook Page →