MLA ਪ੍ਰੋ: ਬਲਜਿੰਦਰ ਕੌਰ ਨੇ ਸੂਬਾ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਪਾਇਆ ਚਾਨਣਾ
ਸੂਬਾ ਵਾਸੀਆਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮਿਲ ਰਿਹਾ 10 ਲੱਖ ਰੁਪਏ ਦਾ ਮੁਫਤ ਅਤੇ ਕੈਸ਼ਲੈਸ ਇਲਾਜ
ਅਸ਼ੋਕ ਵਰਮਾ
ਤਲਵੰਡੀ ਸਾਬੋ (ਬਠਿੰਡਾ), 5 ਅਪ੍ਰੈਲ 2026 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦਾ ਲੋਕਾਂ ਨੂੰ ਸਿਹਤ, ਸਿੱਖਿਆ ਤੋਂ ਇਲਾਵਾ ਹੋਰ ਬੁਨਿਆਦੀ ਤੇ ਸਮਾਂਬੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਤਲਵੰਡੀ ਸਾਬੋ ਤੇ ਚੀਫ਼ ਵਿਪ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਤੇ ਚੀਫ਼ ਵਿਪ ਪ੍ਰੋ: ਬਲਜਿੰਦਰ ਕੌਰ ਵੱਲੋਂ ਪਿੰਡ ਮੈਨੂੰਆਣਾ, ਮਿਰਜੇਆਣਾ, ਗਹਿਲੇਵਾਲਾ, ਰਾਈਆ ਅਤੇ ਗੋਲੇਵਾਲਾ ਵਿਖੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕਾਰਜਾਂ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਲੋਕਾਂ ਦਾ ਵਧੀਆ ਜੀਵਣ ਬੀਤ ਸਕੇ।
ਪ੍ਰੋ: ਬਲਜਿੰਦਰ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣਾ ਕਾਰਜਕਾਲ ਸ਼ੁਰੂ ਹੋਣ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ ਹੀ ਲੋਕਾਂ ਦੇ ਘਰਾਂ ਦੇ ਦੋ ਮਹੀਨਿਆਂ ਦੇ 600 ਯੂਨਿਟ ਮੁਆਫ਼ ਕਰਕੇ ਆਪਣਾ ਵਾਅਦਾ ਪੂਰਾ ਕੀਤਾ, ਜਿਸ ਕਰਕੇ 90ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਹਿਸੂਸ ਹੋ ਰਹੀ ਹੈ।
ਵਿਧਾਇਕਾ ਤੇ ਚੀਫ਼ ਵਿਪ ਨੇ ਅੱਗੇ ਦੱਸਿਆ ਕਿ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨੀ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਦਿਆਂ ਨਸ਼ੇ ਵਰਗੀ ਭੈੜੀ ਲਾਹਨਤ ਤੋਂ ਦੂਰ ਰੱਖਿਆ ਜਾ ਸਕੇ। ਇਸ ਤੋਂ ਇਲਾਵਾ 40 ਹਜਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ-ਨਿਰਮਾਣ ਕੀਤਾ ਜਾ ਰਿਹਾ ਹੈ।
ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫਤ ਅਤੇ ਕੈਸ਼ਲੈਸ ਇਲਾਜ ਸਭ ਤੋਂ ਵਧੀਆ ਨਿੱਜੀ ਹਸਪਤਾਲਾਂ ਵਿੱਚ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਦਿਨ ਸਮੇਂ ਹੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦਿੰਦਿਆਂ 65000 ਤੋਂ ਵੱਧ ਬਿਨਾ ਕਿਸੇ ਭੇਦ ਭਾਵ ਦੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਮੁਫਤ ਤੀਰਥ ਯਾਤਰਾ ਤਹਿਤ ਸੂਬੇ ਦੇ 50 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਏ.ਸੀ. ਬੱਸ ਸਫਰ, ਏ.ਸੀ. ਰਹਿਣ-ਸਹਿਣ ਅਤੇ ਮੁਫ਼ਤ ਭੋਜਨ ਮੁਹਈਆ ਕਰਵਾਕੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਹੋਰ ਅਹੁਦੇਦਾਰਾਂ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।
Click to Follow Babushahi Facebook Page →