Dubai ਦੇ ਗੁਰੂ ਨਾਨਕ ਦਰਬਾਰ ਗੁਰਦੁਆਰੇ ਤੋਂ ਵੱਡੀ ਖ਼ਬਰ: ਸੰਗਤਾਂ ਲਈ ਮੁੜ ਖੁੱਲ੍ਹੇ ਦਰਵਾਜ਼ੇ, ਜਾਣੋ ਨਵਾਂ ਸਮਾਂ
ਦੁਬਈ (ਯੂ.ਏ.ਈ.), 11 ਅਪ੍ਰੈਲ, 2026
ਦੁਬਈ ਵਿੱਚ ਸਿੱਖ ਭਾਈਚਾਰੇ ਲਈ ਇੱਕ ਰਾਹਤ ਭਰੀ ਖ਼ਬਰ ਹੈ। ਸੁਰੱਖਿਆ ਕਾਰਨਾਂ ਅਤੇ ਪ੍ਰਬੰਧਕੀ ਨਿਰਦੇਸ਼ਾਂ ਕਰਕੇ ਕੁਝ ਸਮੇਂ ਲਈ ਅਚਨਚੇਤ ਬੰਦ ਕੀਤੇ ਗਏ 'ਗੁਰੂ ਨਾਨਕ ਦਰਬਾਰ' ਗੁਰਦੁਆਰੇ ਨੂੰ ਹੁਣ ਮੁੜ ਤੋਂ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪ੍ਰਬੰਧਕਾਂ ਵੱਲੋਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਸ ਪਵਿੱਤਰ ਅਸਥਾਨ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਕਾਰਨ ਨਿੱਤਨੇਮ ਦੀਆਂ ਧਾਰਮਿਕ ਸਰਗਰਮੀਆਂ ਪ੍ਰਭਾਵਿਤ ਹੋਈਆਂ ਸਨ।
ਹੁਣ ਗੁਰਦੁਆਰਾ ਪ੍ਰਬੰਧਨ ਨੇ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਹੈ ਕਿ ਗੁਰੂ ਨਾਨਕ ਦਰਬਾਰ ਸੰਗਤਾਂ ਦੇ ਦਰਸ਼ਨ-ਦੀਦਾਰ ਲਈ ਪੂਰੀ ਤਰ੍ਹਾਂ ਖੁੱਲ੍ਹ ਚੁੱਕਾ ਹੈ। ਜਾਰੀ ਕੀਤੇ ਗਏ ਨਵੇਂ ਅਪਡੇਟ ਮੁਤਾਬਕ, ਗੁਰਦੁਆਰਾ ਸਾਹਿਬ ਦੇ ਖੁੱਲ੍ਹਣ ਦਾ ਸਮਾਂ ਰੋਜ਼ਾਨਾ ਸਵੇਰੇ 6:00 ਵਜੇ ਤੋਂ ਸ਼ਾਮ 6:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਪ੍ਰਬੰਧਕਾਂ ਨੇ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਸਮੇਂ ਨਿਰਧਾਰਤ ਸਮੇਂ ਦੀ ਪਾਲਣਾ ਕਰਨ। ਇਸ ਦੇ ਨਾਲ ਹੀ ਪ੍ਰਬੰਧਨ ਨੇ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੇਵਾਦਾਰਾਂ ਅਤੇ ਪ੍ਰਬੰਧਕੀ ਟੀਮ ਨਾਲ ਪੂਰਾ ਸਹਿਯੋਗ ਕਰਨ। ਦੁਬਈ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਅਤੇ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਦੇ ਮੁੜ ਖੁੱਲ੍ਹਣ ਨਾਲ ਕਾਫ਼ੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Click to Follow Babushahi Facebook Page →