ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ: MLA ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਾਬਦਾਂ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ
*ਕਮਿਊਨਟੀ ਹਾਲ ਦੀ ਉਸਾਰੀ ਲਈ 10 ਲੱਖ ਰੁਪਏ, ਵਾਟਰ ਸਪਲਾਈ ਪ੍ਰਣਾਲੀ ਦੇ ਸੁਧਾਰ ਲਈ 04 ਲੱਖ ਰੁਪਏ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 03 ਲੱਖ ਰੁਪਏ ਦੀ ਗ੍ਰਾਂਟ ਜਾਰੀ
ਦਲਜੀਤ ਕੌਰ
ਸੰਗਰੂਰ, 11 ਅਪ੍ਰੈਲ, 2026: “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਾਬਦਾਂ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦੇ ਹੋਏ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਧਿਆਨ ਨਾਲ ਸੁਣਿਆ ਤੇ ਉਹਨਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਪਿੰਡ ਘਾਬਦਾਂ ਦੇ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਧਾਇਕ ਵੱਲੋਂ ਵੱਖ-ਵੱਖ ਵਿਕਾਸੀ ਪ੍ਰੋਜੈਕਟਾਂ ਲਈ ਗ੍ਰਾਂਟਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਮਿਊਨਟੀ ਹਾਲ ਦੀ ਉਸਾਰੀ ਲਈ 10 ਲੱਖ ਰੁਪਏ, ਵਾਟਰ ਸਪਲਾਈ ਪ੍ਰਣਾਲੀ ਦੇ ਸੁਧਾਰ ਲਈ 04 ਲੱਖ ਰੁਪਏ ਅਤੇ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 03 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡ ਵਾਸੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਢਾਂਚਾ ਪ੍ਰਾਪਤ ਹੋਵੇਗਾ ਅਤੇ ਉਨ੍ਹਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਹੋਰ ਆਸਾਨ ਬਣੇਗੀ।
ਵਿਧਾਇਕ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਜੀਵਨ ਸ਼ੈਲੀ ਨੂੰ ਸੁਧਾਰਨਾ ਹੈ।
ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਵਾਅਦੇ ਨਹੀਂ ਕੀਤੇ, ਸਗੋਂ ਉਹਨਾਂ ਨੂੰ ਲਾਗੂ ਕਰ ਕੇ ਵੀ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਹਰ ਪਿੰਡ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਇਆ ਜਾਵੇਗਾ।
ਇਸ ਮੌਕੇ ਪੰਚਾਇਤ ਮੈਂਬਰਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ ਅਤੇ ਸਰਕਾਰ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਦੀ ਸਰਾਹਨਾ ਕੀਤੀ।
Click to Follow Babushahi Facebook Page →