ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਬਾਬਾ ਬਲਬੀਰ ਸਿੰਘ
ਸ੍ਰੀ ਦਮਦਮਾ ਸਾਹਿਬ/ਤਲਵੰਡੀ ਸਾਬੋ :- 12 ਅਪ੍ਰੈਲ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਦੀਆਂ ਨਿਹੰਗ ਸਿਘ ਫੌਜਾਂ ਵੱਲੋਂ ਵਿਸਾਖੀ ਪੁਰਬ ਨੁੰ ਸਮਰਪਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕੀਤੇ ਗਏ ਜਿਸ ਦਾ ਭੋਗ 14 ਅਪ੍ਰੈਲ ਨੂੰ ਪਵੇਗੇ ਅਤੇ ਏਸੇ ਤਰ੍ਹਾਂ 13 ਅਪ੍ਰੈਲ ਨੂੰ ਸ੍ਰੀ ਦਸਮ ਗ੍ਰੰਥ ਜੀ ਅਤੇ ਸ੍ਰੀ ਸਰਬਲੋਹ ਗ੍ਰੰਥ ਜੀ ਦੇ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 15 ਅਪ੍ਰੈਲ ਨੂੰ ਪਾਏ ਜਾਣਗੇ। ਅੱਜ ਬੁੱਢਾ ਦਲ ਦੇ ਹੈਡਕੁਆਟਰ ਗੁ: ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਕ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ ਅਤੇ ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਬਾਬਾ ਜੱਸਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਗੁਰਮੁਖ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਮੇਜਰ ਸਿੰਘ, ਬਾਬਾ ਦਲੇਰ ਸਿੰਘ ਅਤੇ ਆਦਿ ਸੰਗਤਾਂ ਵਿਚ ਹਾਜ਼ਰ ਸਨ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦਸਿਆਂ ਕਿ ਦੋ ਰੋਜ਼ਾ ਬੁੱਢਾ ਦਲ ਦੇ ਹੈੱਡਕੁਆਟਰ ਵਿਖੇ ਸਿੱਖ ਸ਼ਸ਼ਤਰ ਕਲਾ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ। ਹਰ ਸਾਲ ਦੀ ਤਰਾਂ ਵਿਸਾਖੀ ਦੇ ਇਤਿਹਾਸਕ ਦਿਹਾੜੇ ਪੁਰ ਸਿੱਖ ਸ਼ਸ਼ਤਰ ਕਲਾ ਨਾਲ ਸਬੰਧਤ ਮਾਲਵਾ ਗਤਕਾ ਕੱਪ ਮੁਕਾਬਲੇ ਕਰਵਾਏ ਜਾਣਗੇ। ਇਸ ਵਾਰ ਇਨ੍ਹਾਂ ਮੁਕਾਬਲਿਆਂ ਵਿਚ 20 ਦੇ ਕਰੀਬ ਨਾਮਵਰ ਟੀਮਾਂ ਭਾਗ ਲੈਣਗੀਆਂ। ਨਾਮਵਰ ਉੱਚ ਕੋਟੀ ਦੇ ਰੈਫਰੀ, ਗਤਕਾ ਉਸਤਾਦ, ਜੱਜਮੈਂਟ ਦੀ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਵਿਚ ਸ਼ਸ਼ਤਰ ਕਲਾ ਦਾ ਅਹਿਮ ਸਥਾਨ ਹੈ ਇਸ ਲਈ ਇਸ ਕਲਾ ਦੀ ਪ੍ਰਫੁਲਤਾ ਲਈ ਅਜਿਹੇ ਜਤਨਾ ਦੀ ਅਹਿਮ ਲੋੜ ਹੈ। ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਸਿੱਖ ਸ਼ਸ਼ਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
Click to Follow Babushahi Facebook Page →