MLA ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਕਾਰੀ ਸਕੂਲਾਂ 'ਚ ਲੱਖਾਂ ਦੀ ਲਾਗਤ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਅਸ਼ੋਕ ਵਰਮਾ
ਮਾਨਸਾ, 15 ਅਪ੍ਰੈਲ 2026:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਸੰਘਾ ਵਿਖੇ 7 ਲੱਖ 51 ਹਜ਼ਾਰ ਦੀ ਲਾਗਤ ਅਤੇ ਸਰਕਾਰੀ ਮਿਡਲ ਸਕੂਲ ਉੱਲਕ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨੀ ਪੰਜਾਬ ਸਰਕਾਰ ਦੀ ਤਰਜੀਹ ਹੈ ਜਿਸ ਤਹਿਤ ਸਕੂਲਾਂ ਵਿੱਚ ਵਿਸ਼ਵ-ਪੱਧਰੀ ਸੁਵਿਧਾਵਾਂ ਮੁਹੱਈਆ ਕਰਵਾ ਕੇ ਬੱਚਿਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਧੁਨਿਕ ਜਮਾਤਾਂ ਲਈ ਕਮਰੇ ਸਿਰਫ਼ ਇਮਾਰਤਾਂ ਨਹੀਂ, ਸਗੋਂ ਇਹ ਵਿਦਿਆਰਥੀਆਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਨੂੰ ਨਵੇਂ ਯੁੱਗ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਕਲਾਸਾਂ ਅਤੇ ਆਧੁਨਿਕ ਸਹੂਲਤਾਂ ਨਾਲ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ ਵਿੱਚ ਗੁਣਾਤਮਕ ਵਾਧਾ ਹੋਵੇਗਾ।
ਇਸ ਮੌਕੇ ਭੋਲਾ ਸਿੰਘ, ਚੇਅਰਮੈਨ ਬਲਾਕ ਸੰਮਤੀ ਝੁਨੀਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵੰਤ ਸਿੰਘ, ਸੈਕਸ਼ਨ ਅਫ਼ਸਰ ਮੁਨੀਸ਼ ਕੁਮਾਰ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਜੱਸਲ ਡੀ ਐੱਸ ਐੱਮ,ਪ੍ਰਿੰਸੀਪਲ ਪ੍ਰਭਜੋਤ ਕੌਰ ਬਲਾਕ ਨੋਡਲ ਅਫ਼ਸਰ ਸਰਦੂਲਗੜ੍ਹ, ਪ੍ਰਿੰਸੀਪਲ ਕੰਵਲਜੀਤ ਕੌਰ ਬਲਾਕ ਨੋਡਲ ਅਫ਼ਸਰ ਝੁਨੀਰ,ਸਕੂਲ ਮੁਖੀ ਚਰਨਜੀਤ ਸਿੰਘ ਸੰਘਾ, ਮੁੱਖ ਅਧਿਆਪਕ ਜਗਚਾਨਣ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਸੰਘਾ ਦੇ ਚੇਅਰਮੈਨ ਬੇਅੰਤ ਸਿੰਘ, ਹਰਬਖਸ਼ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਉੱਲਕ, ਮਨਸਰੂਪ ਸਿੰਘ ਸਰਪੰਚ, ਗੂਰਸੇਵਕ ਸਿੰਘ ਝੁਨੀਰ, ਸਕੂਲ ਮੁਖੀ ਗੁਰਦੇਵ ਕੌਰ ਉੱਲਕ, ਮੁੱਖ ਅਧਿਆਪਕ ਜਸਵਿੰਦਰ ਸਿੰਘ, ਜਗਤਾਰ ਸਿੰਘ ਔਲਖ, ਅੰਗਰੇਜ਼ ਸਿੰਘ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।
Click to Follow Babushahi Facebook Page →