ਖੰਨਾ ਵਿੱਚ 70 ਫੁੱਟ ਡੂੰਘੇ ਖੂਹ ‘ਚ ਡਿੱਗੇ ਵਿਅਕਤੀ ਦੀ ਬਚਾਈ ਜਾਨ, ਫਾਇਰ ਬ੍ਰਿਗੇਡ ਤੇ ਸਮਾਜ ਸੇਵੀਆਂ ਦਾ ਸਹਿਯੋਗ
ਰਵਿੰਦਰ ਸਿੰਘ
ਖੰਨਾ, 16 ਅਪ੍ਰੈਲ 2026 :
ਖੰਨਾ ਦੇ ਗੁਦਾਮ ਰੋਡ ‘ਤੇ ਇੱਕ ਵਿਅਕਤੀ ਕਰੀਬ 70 ਫੁੱਟ ਡੂੰਘੇ ਖੂਹ ਵਿੱਚ ਡਿੱਗ ਗਿਆ, ਜਿਸ ਨੂੰ ਮੁਸ਼ਕਿਲ ਭਰੇ ਰੈਸਕਿਊ ਆਪਰੇਸ਼ਨ ਦੌਰਾਨ ਸੁਰੱਖਿਅਤ ਬਚਾ ਲਿਆ ਗਿਆ। ਇਹ ਕਾਰਵਾਈ ਫਾਇਰ ਬ੍ਰਿਗੇਡ ਦੀ ਟੀਮ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸੰਭਵ ਹੋਈ।
ਜਿਵੇਂ ਹੀ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਕੁਝ ਹੀ ਸਮੇਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ ਗਿਆ।
ਸਮਾਜ ਸੇਵੀਆਂ ਦੇ ਸਹਿਯੋਗ ਨਾਲ ਟੀਮ ਨੇ ਬਹੁਤ ਯਤਨ ਕਰਕੇ ਵਿਅਕਤੀ ਨੂੰ ਖੂਹ ਵਿਚੋਂ ਬਾਹਰ ਕੱਢਿਆ। ਬਚਾਅ ਤੋਂ ਬਾਅਦ ਤੁਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਖੰਨਾ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
Click to Follow Babushahi Facebook Page →