Big Breaking- DSP ਦੀ ਗੋਲੀ ਲੱਗਣ ਕਾਰਨ ਮੌਤ
Ravi Jakhu
ਫਗਵਾੜਾ, 21 ਅਪ੍ਰੈਲ, 2026- ਫਗਵਾੜਾ ਦੇ ਪੁਲਿਸ ਕਵਾਰਟਰਾਂ ਵਿੱਚ ਅੱਜ ਇੱਕ ਬੇਹੱਦ ਦੁਖਦਾਈ ਘਟਨਾ ਵਾਪਰੀ, ਜਿੱਥੇ ਪੰਜਾਬ ਪੁਲਿਸ ਦੇ ਇੱਕ ਡੀ.ਐਸ.ਪੀ. (DSP) ਦੀ ਆਪਣੀ ਹੀ ਪਿਸਤੌਲ ਵਿੱਚੋਂ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ। ਮ੍ਰਿਤਕ ਅਧਿਕਾਰੀ ਦੀ ਪਛਾਣ 55 ਸਾਲਾ ਯੋਗੇਸ਼ ਸ਼ਰਮਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਡੀ.ਐਸ.ਪੀ. ਯੋਗੇਸ਼ ਸ਼ਰਮਾ ਫਗਵਾੜਾ ਸਥਿਤ ਪੁਲਿਸ ਕੁਆਰਟਰ ਵਿੱਚ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਸਰਕਾਰੀ ਪਿਸਤੌਲ ਦੀ ਸਫ਼ਾਈ ਕਰ ਰਹੇ ਸਨ ਕਿ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ, ਮ੍ਰਿਤਕ ਡੀ.ਐਸ.ਪੀ. ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਫੋਰੈਂਸਿਕ ਟੀਮਾਂ ਵੱਲੋਂ ਵੀ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਹਥਿਆਰ ਸਾਫ਼ ਕਰਦੇ ਸਮੇਂ ਵਾਪਰਿਆ ਇੱਕ ਹਾਦਸਾ ਜਾਪ ਰਿਹਾ ਹੈ।
ਡੀ.ਐਸ.ਪੀ. ਯੋਗੇਸ਼ ਸ਼ਰਮਾ ਦੀ ਅਚਨਚੇਤ ਮੌਤ ਕਾਰਨ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਹੈ। ਉਹ ਇੱਕ ਤਜ਼ਰਬੇਕਾਰ ਅਧਿਕਾਰੀ ਸਨ ਅਤੇ ਉਨ੍ਹਾਂ ਦੀ ਮੌਤ ਨੂੰ ਵਿਭਾਗ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਸਾਥੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
Click to Follow Babushahi Facebook Page →