ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਨੇ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦੀ ਪਿੱਠ ਥਾਪੜੀ
ਅਸ਼ੋਕ ਵਰਮਾ
ਭਗਤਾ ਭਾਈ, 21 ਅਪ੍ਰੈਲ 2026 : ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈ ਕ਼ ਇਲਾਕੇ ਦੀ ਇੱਕ ਅਜਿਹੀ ਨਾਮਵਰ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਆਏ ਦਿਨ ਬੁਲੰਦੀਆਂ ਨੂੰ ਛੂਹਣ ਵਾਲੀਆਂ ਪ੍ਰਾਪਤੀਆਂ ਕਰਦੇ ਹਨ। ਇਸ ਸੰਸਥਾ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਮਾਤ ਪਾ ਦਿੱਤੀ ਹੈ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਦੇਖਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਸ੍ਰੀਮਤੀ ਮਮਤਾ ਖੁਰਾਨਾ ਸੇਠੀ ਆਕਸਫੋਰਡ ਸਕੂਲ ਕੈਂਪਸ ਪੁੱਜੇ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਮੈਡਮ ਸੇਠੀ ਨੇ ਸਨਮਾਨ ਵਜੋਂ ਬੱਚਿਆਂ ਦੇ ਫੁੱਲਾਂ ਦੇ ਹਾਰ ਪਾਏ ਅਤੇ ਉਨ੍ਹਾਂ ਦਾ ਮੂੰਹ ਵੀ ਮਿੱਠਾ ਕਰਵਾਇਆ।
ਸ੍ਰੀਮਤੀ ਸੇਠੀ ਨੇ ਵਿਦਿਆਰਥੀਆਂ ਦੀ ਸਫਲਤਾ ਉੱਤੇ ਮਾਣ ਕਰਦੇ ਹੋਏ ਕਿਹਾ ਕਿ ਇਹ ਵਿਦਿਆਰਥੀ ਇੱਕ ਦਿਨ ਸਮੁੱਚ ਦੇਸ਼ ਦਾ ਨਾਮ ਰੌਸ਼ਨ ਕਰਨਗੇ । ਉਹਨਾਂ ਨੇ ਵਿਦਿਆਰਥੀਆਂ ਤੋਂ ਉਹਨਾਂ ਦ ਸੁਪਨਿਆਂ ਬਾਰੇ ਪੁਛਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਡਾਕਟਰ , ਇੰਜੀਨਿਅਰ , ਜੱਜ ਅਦਿ ਬਣ ਕੇ ਦੇਸ਼ ਦੀ ਸੇਵਾ ਕਰਨ ਦੇ ਜਜਬੇ ਬਾਰੇ ਦਸਿਆ।ਸ੍ਰੀਮਤੀ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਸਫਲਤਾ ਤੁਹਾਨੂੰ ਬਹੁਤ ਉਚੱਾ ਲੈ ਕੇ ਜਾਵੇਗੀ ਪਰ ਇਸ ਦਾ ਫਾਇਦਾ ਤਾਂ ਹੀ ਹੋਵੇਗੇ ਜੇਕਰ ਤੁਸੀਂ ਜਨਤਕ ਭਲਾਈ ਨੂੰ ਪਹਿਲ ਦੇਵੋਗੇ ਇਸ ਲਈ ਤੁਹਾਡੇ ਅੰਦਰ ਆਪਣੇ ਲਈ ਹੀ ਨਹੀ ਸਗੋਂ ਦੂਜਿਆਂ ਦੀ ਮਦਦ ਕਰਨ ਦਾ ਜਜਬਾ ਹੋਣਾ ਚਾਹੀਦਾ ਹੈ।ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਨੂੰ ਸਕੂਲ ਵਿਚਲੇ ਸਿੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਸ਼੍ਰੀਮਤੀ ਸੇਠੀ ਦਾ ਸਕੂਲ ਵਿੱਚ ਪੁੱਜਣ ਤੇ ਧੰਨਵਾਦ ਵੀ ਕੀਤਾ।
ਉਨ੍ਹਾਂ ਵਿਦਿਆਰਥੀਆਂ ਦੀ ਰਿਕਾਰਡ ਤੋੜ ਸਫ਼ਲਤਾ ਪ੍ਰਾਪਤ ਕਰਨ ਤੇ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਇਸੇ ਤਰਾਂ ਸਖਤ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ।ਸ੍ਰੀ ਬਾਂਸਲ ਨੇ ਅਧਿਆਪਕਾਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ ਢਿੱਲੋਂ (ਵਾਈਸ ਚੇਅਰਮੈਨ) , ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਕੋਆਰਡੀਨੇਟਰ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।
ਜ਼ਿਕਰਯੋਗ ਹੈ ਕਿ ਐਕਸਪੋਰਟ ਸਕੂਲ ਭਗਤਾ ਭਾਈ ਦੇ ਦਸਵੀਂ ਕਲਾਸ ਦੇ 154 ਵਿਦਿਆਰਥੀਆਂ ਨੇ 100% ਨਤੀਜਾ ਦਿੱਤਾ ਹੈ। ਇਸ ਪ੍ਰੀਖਿਆ ਵਿੱਚੋਂ ਹੋਣਹਾਰ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਜੀਦਾ ਨੇ 98.40% ਅੰਕ ਪ੍ਰਾਪਤ ਕਰਕੇ ਪਹਿਲਾ, ਹਰਿਤੀ ਸਿੰਗਲਾ ਪੁੱਤਰੀ ਨਵੀਨ ਕੁਮਾਰ ਵਾਸੀ ਭਗਤਾ ਭਾਈ ਕਾ ਅਤੇ ਮਨਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੱਲਾ ਨੇ 98% ਅੰਕ ਪ੍ਰਾਪਤ ਕਰਕੇ ਦੂਜਾ , ਅਭਿਨੂਰ ਕੌਰ ਪੁੱਤਰੀ ਬਲਵੰਤ ਸਿੰਘ ਵਾਸੀ ਕੋਠੇ ਮਹਿਲਰ ਫਤਹਿਗੜ੍ਹ ਨੇ 97.60% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਦੇ ਸੰਸਥਾ ਦਾ ਨਾਮ ਚਮਕਾਇਆ ਹੈ।ਜਿਕਰਯੋਗ ਹੈ ਕਿ 9 ਵਿਦਿਆਰਥੀਆਂ ਨੇ 95% ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ। ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਨੂੰ ਦੇਖਦਿਆਂ ਹੀ ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਸੇਠੀ ਵੱਲੋਂ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਕੀਤੀ ਗਈ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ।
Click to Follow Babushahi Facebook Page →