ਤਲਵਿੰਦਰ ਸਿੰਘ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ 2 ਲੱਖ 11 ਹਜ਼ਾਰ ਰੁਪਏ ਦਾਨ
ਬੰਗਾ 21 ਅਪਰੈਲ () ਇਲਾਕੇ ਦੇ ਪ੍ਰਮੁੱਖ ਸਿਹਤ ਅਦਾਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਸ.ਤਲਵਿੰਦਰ ਸਿੰਘ ਅਸਮਾਨਪੁਰ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਨੇ ਦੋ ਲੱਖ ਗਿਆਰਾਂ ਹਜ਼ਾਰ ਰੁਪਏ ਦਾਨ ਕੀਤੇ ਹਨ । ਅੱਜ ਢਾਹਾਂ ਕਲੇਰਾਂ ਵਿਖੇ ਉਹਨਾਂ ਨੇ ਇਹ ਦਾਨ ਦੀ ਰਾਸ਼ੀ ਲੋੜਵੰਦ ਮਰੀਜ਼ਾਂ ਦੇ ਇਲਾਜ ਤੇ ਸਾਂਭ ਸੰਭਾਲ ਵਿੱਚ ਸਹਾਇਤਾ ਕਰਨ ਲਈ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੂੰ ਭੇਟ ਕੀਤੀ । ਉਹਨਾਂ ਨੇ ਪਿਛਲੇ 42 ਸਾਲਾਂ ਤੋਂ ਨਿਰੰਤਰ ਹਸਪਤਾਲ ਵੱਲੋ ਆਮ ਲੋਕਾਈ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਮੈਡੀਕਲ ਸੇਵਾਵਾਂ ਦੀ ਵੀ ਭਾਰੀ ਸ਼ਲਾਘਾ ਕੀਤੀ ।
ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਇਸ ਮੌਕੇ ਸ.ਤਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦਾ ਨਿੱਘਾ ਸਵਾਗਤ ਕਰਦੇ ਹੋਏ ਹਸਪਤਾਲ ਦੇ ਲੋੜਵੰਦ ਮਰੀਜ਼ਾਂ ਲਈ ਦਾਨ ਦੇਣ ਲਈ ਧੰਨਵਾਦ ਕੀਤਾ। ਸ. ਢਾਹਾਂ ਨੇ ਸ.ਤਲਵਿੰਦਰ ਸਿੰਘ ਅਤੇ ਉਹਨਾਂ ਸੁਪਤਨੀ ਬੀਬੀ ਕਿਰਪਾਲ ਕੌਰ ਦਾ ਸਨਮਾਨ ਵੀ ਕੀਤਾ ਅਤੇ ਉਹਨਾਂ ਵੱਲੋਂ ਲੋੜਵੰਦਾਂ ਦੀ ਮਦਦ ਕਰਨ ਦਾ ਉੱਦਮ ਕਰਕੇ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ । ਇਸ ਭਾਈਚਾਰਕ ਸਹਿਯੋਗ ਮੌਕੇ ਸ.ਜਗਜੀਤ ਸਿੰਘ ਮੀਤ ਸਕੱਤਰ, ਭਾਈ ਜੋਗਾ ਸਿੰਘ, ਸ.ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਅਤੇ ਸ. ਕੰਵਲਜੀਤ ਸਿੰਘ ਸੋਢੀ ਵੀ ਹਾਜ਼ਰ ਸਨ ।
Click to Follow Babushahi Facebook Page →