ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਬਣਾਉਣਾ ਭਗਵੰਤ ਮਾਨ ਸਰਕਾਰ ਦੇ ਹਿੱਸੇ ਆਇਆ- ਚੇਅਰਮੈਨ ਭਾਰਤ ਭੂਸ਼ਣ ਸ਼ਰਮਾ
ਇਹ ਕਾਨੂੰਨ ਬਣਨ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸ਼ਜਾਵਾਂ ਮਿਲ ਸਕਣਗੀਆਂ
ਰੋਹਿਤ ਗੁਪਤਾ
ਗੁਰਦਾਸਪੁਰ, 24 ਅਪ੍ਰੈਲ
ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਨੇ ਗੱਲਬਾਤ ਦੌਰਾਨ ਦੱਸਿਆ ਕਿ
ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਬਣਾਉਣਾ ਭਗਵੰਤ ਮਾਨ ਸਰਕਾਰ ਦੇ ਹਿੱਸੇ ਆਇਆ ਹੈ ਅਤੇ ਇਹ ਕਾਨੂੰਨ ਬਣਨ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸ਼ਜਾਵਾਂ ਮਿਲ ਸਕਣਗੀਆਂ ।
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਸਬੰਧੀ ਨਵੀਆਂ ਧਰਾਵਾਂ ਜੋੜ ਕੇ ਸੋਧ ਬਿੱਲ ਅਸੈਂਬਲੀ ਵਿਚ ਪਿਛਲੇ ਦਿਨੀ ਸਰਬਸੰਮਤੀ ਨਾਲ ਪਾਸ ਹੋਣ ਉਪਰੰਤ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਵਲੋਂ ਦਸਤਖਤ ਕਰਨ ਨਾਲ ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ ਅਤੇ ਇਸ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲ ਸਕਣਗੀਆਂ।
ਚੇਅਰਮੈਨ ਭਾਰਤ ਭੂਸ਼ਣ ਸ਼ਰਮਾਂ ਨੇ ਦੱਸਿਆ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖਤ ਸ਼ਜਾਵਾਂ ਦਿਵਾਉਣ ਵਾਸਤੇ ਵਿਧਾਨ ਸਭਾ ਵਿਚ ਪਹਿਲਾਂ ਵੀ ਚਾਰ ਵਾਰ ਕਾਨੂੰਨ ਬਣਾਉਣ ਦੀ ਕੋਸ਼ਿਸ ਕੀਤੀ ਗਈ ਪਰੰਤੂ ਪਿਛਲੇ ਦਿਨੀਂ ਅਸੈਂਬਲੀ ਵਿਚ ਪਾਸ ਹੋਏ ਇਸ ਬਿੱਲ ਨੇ ਕਾਨੂੰਨ ਦੀ ਜਗ੍ਹਾਂ ਲਈ ਹੈ ਅਤੇ ਇਹ ਕਾਨੂੰਨ ਬਣਾਉਣਾ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਆਇਆ ਹੈ। ਇਹ ਕਾਨੂੰਨ ਬਣਨ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸ਼ਜਾਵਾਂ ਮਿਲ ਸਕਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਹਰ ਵਰਗ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਅਤੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਨੇ ਲੋਕਹਿਤ ਨੂੰ ਮੁੱਖ ਰੱਖਦਿਆਂ ਰਿਕਾਰਡ ਵਿਕਾਸ ਕੰਮ ਕਰਵਾਏ ਹਨ ਅਤੇ ਅਤੇ ਲੋਕ ਭਲਾਈ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਹੈ।
Click to Follow Babushahi Facebook Page →