ਸੰਜੀਵ ਅਰੋੜਾ ਨੇ AAP ਛੱਡਣ ਦੀਆਂ ਚਰਚਾਵਾਂ ਨੂੰ ਨਕਾਰਿਆ; ਬੋਲੇ- 'ED ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ'
Babushahi Network
ਚੰਡੀਗੜ੍ਹ/ਲੁਧਿਆਣਾ 27 ਅਪ੍ਰੈਲ 2026- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ (AAP) ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਵਿੱਚ ਹੀ ਰਹਿਣਗੇ।
ਪ੍ਰੈਸ ਕਾਨਫਰੰਸ ਦੌਰਾਨ ਅਰੋੜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਕੋਈ ਡਰ ਨਹੀਂ ਹੈ। (GP)
Click to Follow Babushahi Facebook Page →