ਬੀਤੀ ਸ਼ਾਮ ਤੱਕ ਮੋਗਾ ਦੀਆਂ ਮੰਡੀਆਂ ਚੋਂ 593881 ਮੀਟ੍ਰਿਕ ਕਣਕ ਦੀ ਖਰੀਦ
ਕਿਸਾਨਾਂ ਨੂੰ 1321 ਕਰੋੜ ਰੁਪੈ ਦੀ ਅਦਾਇਗੀ
ਮੋਗਾ 28 ਅਪ੍ਰੈਲ :
ਮੋਗਾ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਦੇ ਨਾਲ ਜਾਰੀ ਹੈ, ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੇ ਬਦਲੇ ਨਾਲੋਂ ਨਾਲ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਕੱਲ ਤੱਕ 593881 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ, ਜਿਸ ਵਿੱਚੋਂ 58153 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਵੀ ਦੱਸਿਆ ਕਿ ਕਿਸਾਨਾਂ ਨੂੰ ਨਾਲੋ ਨਾਲ ਕਣਕ ਦੀ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੋਗਾ ਜਿਲੇ ਦੇ ਵਿੱਚ ਕਿਸਾਨਾਂ ਨੂੰ 1321 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ।
ਉਹਨਾਂ ਇਹ ਵੀ ਦੱਸਿਆ ਕਿ ਕਣਕ ਦੀ ਖਰੀਦ ਦੇ ਵਿੱਚ ਪਨਗਰੇਨ ਵੱਲੋਂ 202721 ਮੀਟਰਿਕ ਟਨ, ਮਾਰਕਫੈੱਡ ਵੱਲੋਂ 153465 ਮੀਟਰਕ ਟਨ, ਪਨਸਪ ਵੱਲੋਂ 131237 ਮੀਟਰਕ ਟਨ, 93729 ਵੇਅਰ ਹਾਊਸ ਵੱਲੋਂ ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 151 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ।
Click to Follow Babushahi Facebook Page →