ਬਠਿੰਡਾ ਜੇਲ੍ਹ ਪ੍ਰਸ਼ਾਸਨ ਵੱਲੋਂ ‘ਪ੍ਰਧਾਨ ਮੰਤਰੀ ਬਾਜੇਕੇ’ 'ਤੇ ਜੇਲ੍ਹ ਸੁਪਰਡੈਂਟ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼
ਅਸ਼ੋਕ ਵਰਮਾ
ਬਠਿੰਡਾ,, 28 ਅਪ੍ਰੈਲ 2026 :ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ ਬਾਜੇਕੇ’ ਦੀਆਂ ਕਥਿਤ ਆਡੀਓ ਕਲਿੱਪਾਂ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਕੇਂਦਰੀ ਜੇਲ੍ਹ ਦੇ ਪ੍ਰਸ਼ਾਸਨ ਨੇ ਬਾਜੇਕੇ ਵਿਰੁੱਧ ਜੇਲ੍ਹ ਸੁਪਰਡੈਂਟ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਾਏ ਹਨ। ਜੇਲ ਅਧਿਕਾਰੀਆਂ ਨੇ ਥਾਣਾ ਕੈਂਟ ਨੂੰ ਇਸ ਸੰਬੰਧ ਵਿੱਚ ਸ਼ਿਕਾਇਤ ਦਿੱਤੀ ਹੈ ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਥਾਣਾ ਕੈਂਟ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਰਘਬੀਰ ਸਿੰਘ ਦਾ ਕਹਿਣਾ ਸੀ ਕਿ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਬਾਜੇਕੇ ਵਜੋਂ ਚਰਚਿਤ ਬਾਜੇ ਕੇ ਇਸ ਵੇਲੇ ਅਜਨਾਲਾ ਹਿੰਸਾ ਕੇਸ ਦੇ ਸਬੰਧ ਵਿੱਚ ਆਪਣੇ ਚਾਰ ਹੋਰ ਸਾਥੀਆਂ ਸਮੇਤ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਉਧਰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਕਥਿਤ ਆਡੀਓ ਕਲਿੱਪਾਂ ਵਿੱਚ ਬਾਜੇ ਕੇ ਨੇ ਜੇਲੂ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਆਖਿਆ ਕਿ ਕਿ ਉਸ ਨੂੰ ਜੇਲ੍ਹ ਅੰਦਰ ਬਣੇ ਗੁਰਦੁਆਰੇ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਵੀ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਬਾਜੇਕੇ ਨੇ ਆਡੀਓ ਵਿੱਚ ਇਹ ਵੀ ਦਾਅਵਾ ਕੀਤਾ ਕਿ ਉਸ ਦੀ ਸੁਰੱਖਿਆ ਲਈ ਸੀਆਰਪੀਐਫ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।। ਇਹ ਵੀ ਕਿਹਾ ਕਿ ਉਸ ਦੀ ਬਾਰ-ਬਾਰ ਬੈਰਕ ਬਦਲੀ ਜਾ ਰਹੀ ਹੈ।
Click to Follow Babushahi Facebook Page →