ADC ਵੱਲੋਂ ਪੰਜਾਬ ਡਿਸਪਿਊਟ ਰੈਜ਼ੋਲੂਸ਼ਨ ਅਤੇ ਲਿਟੀਗੇਸ਼ਨ ਪਾਲਿਸੀ ਤਹਿਤ ਮੀਟਿੰਗ
ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਬੇਲੋੜੀ ਮੁਕੱਦਮੇਬਾਜ਼ੀ ਘਟਾਉਣ 'ਤੇ ਦਿੱਤਾ ਜ਼ੋਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਅਪ੍ਰੈਲ, 2026- ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਪੰਜਾਬ ਡਿਸਪਿਊਟ ਰੈਜ਼ੋਲੂਸ਼ਨ ਅਤੇ ਲਿਟੀਗੇਸ਼ਨ ਪਾਲਿਸੀ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਵਿਵਾਦਾਂ ਦੇ ਸਮਾਂਬੱਧ ਨਿਪਟਾਰੇ ਲਈ ਇਹ ਪਾਲਿਸੀ ਲਾਗੂ ਕੀਤੀ ਗਈ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੀ ਸਮੀਖਿਆ ਕਰਕੇ ਉਨ੍ਹਾਂ ਕੇਸਾਂ ਦੀ ਪਛਾਣ ਕੀਤੀ ਜਾਵੇ, ਜਿਨ੍ਹਾਂ ਦਾ ਵਿਭਾਗੀ ਪੱਧਰ 'ਤੇ ਹੀ ਨਿਪਟਾਰਾ ਸੰਭਵ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਹਰ ਮਹੀਨੇ ਲੰਬਿਤ ਕੇਸਾਂ ਦੀ ਸਥਿਤੀ ਰਿਪੋਰਟ ਤਿਆਰ ਕਰਕੇ ਦਫ਼ਤਰ ਨੂੰ ਭੇਜੀ ਜਾਵੇ ਅਤੇ ਆਪਸੀ ਸਹਿਮਤੀ ਰਾਹੀਂ ਵਿਵਾਦਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਲਿਸੀ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਜਲਦ ਤੇ ਸਸਤਾ ਨਿਆਂ ਦਿਵਾਉਣਾ ਹੈ। ਇਸ ਮੌਕੇ ਜ਼ਿਲ੍ਹਾ ਅਟਾਰਨੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Click to Follow Babushahi Facebook Page →