ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ
ਬਲਰਾਜ ਸਿੰਘ ਰਾਜਾ/ ਬਾਬੂਸ਼ਾਹੀ ਬਿਊਰੋ
ਬਾਬਾ ਬਕਾਲਾ ਸਾਹਿਬ, 3 May 2026 : ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਇਕ ਬਹੁਤ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ ਨੇੜਲੇ ਪਿੰਡ ਮਹਿਸਮਪੁਰ ਕਲਾਂ ਦਾ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਅਮਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅਮਰਜੋਤ ਸਿੰਘ ਪਿੰਡ ਦੇ ਬਾਹਰਵਾਰ ਸਥਿਤ ਇਕ ਡੇਅਰੀ 'ਤੇ ਪਨੀਰ ਖਰੀਦਣ ਲਈ ਗਿਆ ਸੀ। ਉੱਥੇ ਕੁਝ ਕਾਰ ਸਵਾਰ ਵਿਅਕਤੀ ਆਏ, ਜੋ ਉਸ ਨੂੰ ਜਬਰੀ ਜਾਂ ਕਿਸੇ ਬਹਾਨੇ ਆਪਣੇ ਨਾਲ ਗੱਡੀ ਵਿੱਚ ਬਿਠਾ ਕੇ ਲੈ ਗਏ। ਕੁਝ ਦੂਰ ਲਿਜਾਣ ਤੋਂ ਬਾਅਦ ਉਕਤ ਹਮਲਾਵਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਉਸ ਦੀ ਲਾਸ਼ ਉੱਥੇ ਹੀ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਖ਼ਬਰ ਲਿਖੇ ਜਾਣ ਤੱਕ ਇਸ ਖੂਨੀ ਵਾਰਦਾਤ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮਹਿਤਾ ਦੇ ਐੱਸ.ਐੱਚ.ਓ. ਜਸਦੀਪ ਸਿੰਘ ਨੇ ਦੱਸਿਆ ਕਿ ਸੀ.ਸੀ ਟੀ ਵੀ ਫੁਟੇਜ ਨੂੰ ਖਾਖਲਿਆ ਜਾ ਰਿਹਾ ਬਹੁਤ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਿਲਾਖਾ ਪਿੱਛੇ ਸੁੱਟਿਆ ਜਾਵੇਗਾ।
Click to Follow Babushahi Facebook Page →