ਆਮ ਆਦਮੀ ਪਾਰਟੀ ਨੇ ਸਿਲੰਡਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਤਖਤੀਆਂ ਫੜ ਕੇ ਕੀਤਾ ਮਹਿੰਗਾਈ ਦੇ ਖਿਲਾਫ ਰੋਸ ਵਿਖਾਵਾ
ਸਟੇਟ ਵਿੰਗ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਪਾਰੋਵਾਲ ਵੀ ਹੋਏ ਸ਼ਾਮਿਲ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ 3 May 2026 :
ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਨੇ ਵੱਧ ਰਹੀ ਮਹਿੰਗਾਈ ਦੇ ਚਲਦੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ । ਗੈਸ ਸਲੰਡਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਤਖਤੀਆਂ ਫੜ ਕੇ ਆਮ ਆਦਮੀ ਪਾਰਟੀ ਦੇ ਆਗੂ ਜਹਾਜ਼ ਚੌਂਕ ਤੋਂ ਹਨੁਮਾਨ ਚੌਕ ਵੱਲ ਨੂੰ ਨਿਕਲੇ ਅਤੇ ਕੇਂਦਰ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਟਾਲਾ ਤੋਂ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਚਰਨਜੀਤ ਸਿੰਘ ਪਾਰੋਵਾਲ ਵੀ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਉਹਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਵੀ ਇਸ ਦੌਰਾਨ ਮੌਜੂਦ ਰਹੇ।
ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 6 ਰਾਜਾਂ ਵਿੱਚ ਹੋਈਆਂ ਚੋਣਾਂ ਤੋਂ ਤੁਰੰਤ ਬਾਅਦ ਇਕਦਮ ਕਮਰਸ਼ੀਅਲ ਗੈਸ ਦੇ ਰੇਟਾਂ ਵਿੱਚ ਭਾਰੀ ਵਾਧਾ ਕੀਤਾ ਹੈ। ਜਿਸ ਨਾਲ ਆਮ ਆਦਮੀ ਤੇ ਹੀ ਵਾਧੂ ਬੋਝ ਪਵੇਗਾ ਕਿਉਂਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਧਣ ਨਾਲ ਹੋਰ ਚੀਜ਼ਾਂ ਖਾਸ ਕਰ ਖਾਣ ਪੀਣ ਵਾਲੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਜਾਣਗੀਆਂ। ਟਰੇਡ ਵਿੰਗ ਵੱਲੋਂ ਲਗਾਤਾਰ ਸੂਬਾ ਭਰ ਵਿੱਚ ਇਸ ਵੱਧ ਰਹੀ ਮਹਿੰਗਾਈ ਦੇ ਖਿਲਾਫ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾਂਦੇ ਰਹਿਣਗੇ ।
Click to Follow Babushahi Facebook Page →