ਸਪੀਕਰ ਸੰਧਵਾਂ ਦਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਨੂੰ ਲੈ ਕੇ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ; "ਇੱਕ ਨਿਮਾਣੇ ਸਿੱਖ ਵਜੋਂ ਹੋਵਾਂਗਾ ਪੇਸ਼"
ਚੰਡੀਗੜ੍ਹ/ਅੰਮ੍ਰਿਤਸਰ, 3 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਦੇ ਮਾਮਲੇ ਵਿੱਚ ਉਨ੍ਹਾਂ ਦਾ ਪਹਿਲਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਨਿਊਜ਼18 ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਵੀਕਾਰ ਕਰਦਿਆਂ ਉੱਥੇ ਹਾਜ਼ਰ ਹੋਣ ਦੀ ਗੱਲ ਕਹੀ ਹੈ।
ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸਭ ਤੋਂ ਉੱਚੀ ਅਤੇ ਸਰਵਉੱਚ ਸੰਸਥਾ ਹੈ, ਜੋ ਸਿੱਖ ਪੰਥ ਨੂੰ ਪੂਰੀ ਦੁਨੀਆ ਵਿੱਚ ਵਿਲੱਖਣਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਬੁਲਾਵਾ ਆਉਂਦਾ ਹੈ, ਤਾਂ ਉਹ ਉੱਥੇ ਜ਼ਰੂਰ ਹਾਜ਼ਰ ਹੋਣਗੇ। ਸੰਧਵਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਇੱਕ 'ਨਿਮਾਣੇ ਸਿੱਖ' ਦੇ ਤੌਰ 'ਤੇ ਪੇਸ਼ ਹੋਣਗੇ। ਹਾਲਾਂਕਿ ਉਨ੍ਹਾਂ ਇਹ ਵੀ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਕੋਈ ਅਧਿਕਾਰਤ ਲਿਖਤੀ ਕਮਿਊਨੀਕੇਸ਼ਨ (ਸੂਚਨਾ) ਜਾਂ ਐਪਲੀਕੇਸ਼ਨ ਪ੍ਰਾਪਤ ਨਹੀਂ ਹੋਈ ਹੈ।
Click to Follow Babushahi Facebook Page →