ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਾਈਪ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਬੈਠਕ
*ਪੰਜਾਬ ਸਰਕਾਰ ਨੇ ਵਪਾਰ ਲਈ ਸਾਜਗਾਰ ਮਾਹੌਲ ਪੈਦਾ ਕੀਤਾ: ਓ.ਐਸ.ਡੀ. ਸੁਖਵੀਰ ਸਿੰਘ*
*ਕਿਹਾ, ਵਪਾਰੀਆਂ ਦੀ ਹਰ ਮੁਸ਼ਕਲ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਹੱਲ*
ਬਾਬੂਸ਼ਾਹੀ ਬਿਊਰੋ
ਧੂਰੀ, 5 ਮਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਦਯੋਗ ਅਤੇ ਵਪਾਰ ਨੂੰ ਉਤਸਾਹਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਵਿਖੇ ਪਾਈਪ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਬੈਠਕ ਕੀਤੀ ਗਈ, ਜਿਸ ਦੌਰਾਨ ਪੀ.ਵੀ.ਸੀ. ਪਾਈਪ ਮੈਨੂਫੈਕਚਰਿੰਗ ਨਾਲ ਜੁੜੇ ਵਪਾਰੀਆਂ ਦੇ ਮਸਲਿਆਂ ਅਤੇ ਚੁਣੌਤੀਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਖੇਤਰ ਨਾਲ ਸੰਬੰਧਿਤ ਵੱਖ-ਵੱਖ ਚੁਣੌਤੀਆਂ ਬਾਰੇ ਓ.ਐਸ.ਡੀ. ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ।
ਪਾਈਪ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਜੀ.ਐਸ.ਟੀ., ਬਿਜਲੀ ਦਰਾਂ, ਲੇਬਰ ਦੀ ਉਪਲਬਧਤਾ, ਟਰਾਂਸਪੋਰਟੇਸ਼ਨ ਖਰਚੇ ਅਤੇ ਐਕਸਾਈਜ਼/ਸਟੈਂਪ ਡਿਊਟੀ ਨਾਲ ਸੰਬੰਧਿਤ ਮਸਲੇ ਉਠਾਏ ਗਏ। ਓ.ਐਸ.ਡੀ. ਸੁਖਵੀਰ ਸਿੰਘ ਨੇ ਧਿਆਨ ਨਾਲ ਸਾਰੇ ਮਸਲੇ ਸੁਣਦਿਆਂ ਸੰਬੰਧਿਤ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਦੇ ਜਲਦ ਹੱਲ ਲਈ ਭਰੋਸਾ ਦਿਵਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਉਦਯੋਗ ਲਈ ਇਕ ਸਾਜਗਾਰ ਮਾਹੌਲ ਤਿਆਰ ਕੀਤਾ ਗਿਆ ਹੈ, ਤਾਂ ਜੋ ਨਿਵੇਸ਼ ਨੂੰ ਪ੍ਰੋਤਸਾਹਨ ਮਿਲੇ ਅਤੇ ਰੋਜ਼ਗਾਰ ਦੇ ਮੌਕੇ ਵਧ ਸਕਣ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਓ.ਐਸ.ਡੀ. ਸੁਖਵੀਰ ਸਿੰਘ ਨੇ ਹੋਰ ਕਿਹਾ ਕਿ ਸਰਕਾਰ ਉਦਯੋਗਿਕ ਵਿਕਾਸ ਨੂੰ ਨਵੀਂ ਗਤੀ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਜਮੀਨੀ ਪੱਧਰ ‘ਤੇ ਵਪਾਰੀਆਂ ਨਾਲ ਸਿੱਧਾ ਸੰਪਰਕ ਰੱਖਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਨੀਤੀ ਪੱਧਰ ‘ਤੇ ਹੱਲ ਕੀਤਾ ਜਾ ਸਕੇ।
ਇਸ ਮੌਕੇ ਪਾਈਪ ਐਸੋਸੀਏਸ਼ਨ ਦੇ ਮੈਂਬਰ ਤਰਸੇਮ ਲਾਲ ਕਾਂਸਲ, ਸੰਜੀਵ ਕਾਂਸਲ, ਸੁਮਿਤ ਕਾਂਸਲ, ਸੁਰੈਨ ਕਾਂਸਲ, ਸਿਧਾਰਥ ਕਾਂਸਲ, ਸੰਦੀਪ ਬਾਂਸਲ, ਰਾਕੇਸ਼ ਕੁਮਾਰ, ਦੀਪਕ ਜਿੰਦਲ, ਗਗਨ ਕਾਂਸਲ, ਤਰੁਨ ਕਾਂਸਲ, ਦਵਿੰਦਰ ਗੁਪਤਾ, ਅਮਿਤ ਤਾਇਲ ਅਤੇ ਉਮੇਸ਼ ਸ਼ਰਮਾ ਸਮੇਤ ਹੋਰ ਮੈਂਬਰ ਮੌਜੂਦ ਸਨ।
Click to Follow Babushahi Facebook Page →