ਸਿਵਲ ਸਰਜਨ ਨੇ ਜ਼ਿਲ੍ਹੇ 'ਚ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਦਿੱਤੀਆਂ ਜ਼ਰੂਰੀ ਹਦਾਇਤਾਂ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 07 ਮਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੱਦੇਨਜ਼ਰ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵੱਲੋਂ ਵੀਰਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ, ਅਨੀਮਿਆ ਮੁਕਤ ਭਾਰਤ ਪ੍ਰੋਗਰਾਮ, ਐਚ.ਪੀ.ਵੀ. ਟੀਕਾਕਰਨ ਅਤੇ 100 ਦਿਨਾਂ ਦੀ ਇੰਟੈਂਸਿਵ ਟੀ.ਬੀ. ਐਲੀਮੀਨੇਸ਼ਨ ਕੈਂਪੇਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਸਮੂਹ ਐਸ.ਐਮ.ਓਜ਼ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਸਿਵਲ ਸਰਜਨ ਵੱਲੋਂ ਹਦਾਇਤ ਕੀਤੀ ਗਈ ਕਿ ਐਮ.ਐਮ.ਐਸ.ਵਾਈ. ਤਹਿਤ ਕਾਰਡ ਬਣਾਉਣ ਲਈ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਦੀ ਓ.ਪੀ.ਡੀ. ਵਿੱਚ ਐਮ.ਐਮ.ਐਸ.ਵਾਈ. ਤਹਿਤ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ।
ਡਾ. ਰਮਨ ਗੁਪਤਾ ਨੇ ਅਨੀਮਿਆ ਮੁਕਤ ਭਾਰਤ ਪ੍ਰੋਗਰਾਮ ਸਬੰਧੀ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸ਼ੋਰੀਆਂ ਦੀ ਅਨੀਮਿਆ ਜਾਂਚ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਨਿਯਮਿਤ ਮਾਨੀਟਰਿੰਗ ਅਤੇ ਸਮੀਖਿਆ ਕੀਤੀ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚ ਸਕੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸਨਰ ਡਾ. ਉਰਮਿਲਾ ਗਰਗ ਅਤੇ ਸਮੂਹ ਪ੍ਰੋਗਰਾਮ ਅਤੇ ਸੀਨੀਅਰ ਮੈਡੀਕਰ ਅਫਸਰ ਮੌਜੂਦ ਸਨ।
- Download Babushahi App
-
-