ਬਲੱਡ ਸੈਂਟਰ ਢਾਹਾਂ ਕਲੇਰਾਂ ਤੇ ਰੋਟਰੀ ਕਲੱਬ ਬੰਗਾ ਵੱਲੋਂ ਖੂਨਦਾਨ ਕੈਂਪ
ਬਾਬੂਸ਼ਾਹੀ ਬਿਊਰੋ
ਬੰਗਾ 8 ਮਈ :- ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਰੈਡ ਕਰਾਸ ਦਿਵਸ ਅਤੇ ਵਿਸ਼ਵ ਥੈਲੇਸੀਮੀਆ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ । ਜਿੱਥੇ 25 ਖੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਪਰਵੀਨ ਕੁਮਾਰ ਅਤੇ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਰੈਡ ਕਰਾਸ ਅਤੇ ਵਿਸ਼ਵ ਥੈਲੇਸੀਮੀਆ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸੇ ਤਰ੍ਹਾਂ ਸਾਨੂੰ ਖੂਨਦਾਨ ਅਤੇ ਥੈਲੇਸੀਮੀਆ ਸਬੰਧੀ ਵੀ ਆਮ ਲੋਕਾਈ ਵਿਚ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ, ਕਿਉਂਕਿ ਇਹ ਮਨੁੱਖਤਾ ਦੀ ਇਕ ਮਹੱਤਵਪੂਰਨ ਨਿਸ਼ਕਾਮ ਸੇਵਾ ਹੈ। ਕਿਉਂਕਿ ਔਖੇ ਵੇਲੇ ਮਾਨਵਤਾ ਦੀ ਮਦਦ ਕਰਨਾ ਤੇ ਇਕੱਠੇ ਹੋ ਕੇ ਸੰਕਟ ਦਾ ਸਾਹਮਣਾ ਕਰਨਾ ਹੀ ਮਨੁੱਖੀ ਏਕਤਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਥੈਲੇਸੀਮੀਆ ਦਿਵਸ 'ਤੇ ਜਾਗਰੂਕਤਾ ਪੋਸਟਰ ਪੇਸ਼ਕਾਰੀ ਕੀਤੀ ਗਈ । ਕੈਂਪ ਦੌਰਾਨ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ (82ਵੀਂ ਵਾਰ ਖੂਨਦਾਨ) ਅਤੇ ਉਹਨਾਂ ਦੇ ਬੇਟੇ ਈਸ਼ਵਰ ਸਿੰਘ ਬਾਜਵਾ ਨੇ (12ਵੀ ਵਾਰ ਖੂਨਦਾਨ) ਇਕੱਠੇ ਖੂਨਦਾਨ ਕਰਕੇ ਸਮੂਹ ਖੂਨਦਾਨੀਆਂ ਲਈ ਪ੍ਰਰੇਣਾ ਸਰੋਤ ਬਣੇ । ਸਵੈ ਇਛੱਕ ਖੂਨਦਾਨ ਕੈਂਪ ਵਿਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ ਰਾਹੁਲ ਗੋਇਲ ਬੀ ਟੀ ਉ, ਸ਼ਰਨਜੀਤ ਸਿੰਘ ਸੈਕਟਰੀ ਰੋਟਰੀ ਕਲੱਬ, ਰਾਜ ਬਜਾੜ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ ਮਾਨ ਐਮ ਸੀ ਬੰਗਾ, ਸੁਰਿੰਦਰ ਸਿੰਘ ਢੀਂਡਸਾ, ਸੁਨੀਲ ਕੁਮਾਰ ਐਸ ਡੀ ਐਮ ਦਫਤਰ ਬੰਗਾ, ਅਮਨਦੀਪ ਘਈ, ਸੰਦੀਪ ਕੁਮਾਰ, ਇੰਦਰਜੀਤ ਸਿੰਘ ਸੈਣੀ, ਮਨਵਿੰਦਰ ਸਿੰਘ, ਅਨਮੋਲਦੀਪ ਸਿੰਘ, ਅਕੁੰਸ਼ ਕੁਮਾਰ ਖਟਕੜ ਕਲਾਂ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਰਜਨਦੀਪ ਕੌਰ ਟੈਕਨੀਸ਼ੀਅਨ, ਤਾਨੀਆ ਟੈਕਨੀਸ਼ੀਅਨ ਤੇ ਈਸ਼ਵਰ ਸਿੰਘ ਬਾਜਵਾ ਵੀ ਹਾਜ਼ਰ ਸਨ ।
- Download Babushahi App
-
-