ਵੱਡੀ ਖ਼ਬਰ: ਸੰਜੀਵ ਅਰੋੜਾ ਨੇ ਆਪਣੀ ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ, ਹਾਈਕੋਰਟ 'ਚ ਸੁਣਵਾਈ ਤੋਂ ਬਾਅਦ ਪਈ ਅਗਲੀ ਤਾਰੀਕ
ਹੁਣ 14 ਮਈ ਨੂੰ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ, 12 ਮਈ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਮਿਲੇ ਰਿਮਾਂਡ ਨੂੰ ਲੈ ਕੇ ਕਾਨੂੰਨੀ ਲੜਾਈ ਹੁਣ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਪਹੁੰਚ ਗਈ ਹੈ। ਸੰਜੀਵ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ 'ਤੇ ਅੱਜ ਅਹਿਮ ਸੁਣਵਾਈ ਹੋਈ।
ਅਦਾਲਤ ਵਿੱਚ ਸੰਜੀਵ ਅਰੋੜਾ ਦੇ ਹੱਕ ਵਿੱਚ ਪੇਸ਼ ਹੋਏ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਨੇ ਜ਼ੋਰਦਾਰ ਦਲੀਲਾਂ ਪੇਸ਼ ਕੀਤੀਆਂ। ਉਨ੍ਹਾਂ ਨੇ ED ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਪ੍ਰਕਿਰਿਆ ਅਤੇ ਰਿਮਾਂਡ ਲੈਣ ਦੇ ਤਰੀਕੇ 'ਤੇ ਕਈ ਕਾਨੂੰਨੀ ਸਵਾਲ ਖੜ੍ਹੇ ਕੀਤੇ। ਪੁਨੀਤ ਬਾਲੀ ਦੀਆਂ ਲੰਬੀਆਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਣਵਾਈ ਅੱਗੇ ਪਾ ਦਿੱਤੀ ਹੈ।
ਹਾਈ ਕੋਰਟ ਨੇ ਦੋਵਾਂ ਪੱਖਾਂ ਦੀਆਂ ਮੁੱਢਲੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਦੀ ਅਗਲੀ ਸੁਣਵਾਈ 14 ਮਈ 2026 ਲਈ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਸੰਜੀਵ ਅਰੋੜਾ ਦੀ ਚੰਡੀਗੜ੍ਹ ਤੋਂ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
- Download Babushahi App
-
-