ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਫਾਇਰ ਸੇਫਟੀ ਮੌਕ ਡਰਿੱਲ
ਸਟਾਫ ਨੂੰ ਦਿੱਤੀ ਗਈ ਪ੍ਰੈਕਟੀਕਲ ਟ੍ਰੇਨਿੰਗ
ਪ੍ਰਮੋਦ ਭਾਰਤੀ , ਬਾਬੂਸ਼ਾਹੀ ਬਿਊਰੋ
ਨਵਾਂਸ਼ਹਿਰ, 13 ਮਈ 2026: ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਿਹਤ ਸੰਸਥਾਵਾਂ ਵਿੱਚ ਅੱਗ ਵਰਗੀਆਂ ਐਮਰਜੈਂਸੀ ਘਟਨਾਵਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ। ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਫਾਇਰ ਸੇਫਟੀ ਵੀਕ ਦੇ ਸੰਦਰਭ ਵਿੱਚ ਅੱਗ ਵਰਗੀਆ
ਘਟਨਾਵਾਂ ਤੋਂ ਬਚਾਅ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਫਾਇਰ ਸੇਫਟੀ ਮੌਕ ਡਰਿੱਲ ਆਯੋਜਿਤ ਕੀਤੀ ਗਈ।
ਮੌਕ ਡਰਿੱਲ ਦੌਰਾਨ ਤਕਨੀਕੀ ਮਾਹਰਾਂ ਵੱਲੋਂ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ ਅਤੇ ਹੋਰ ਕਰਮਚਾਰੀਆਂ ਨੂੰ ਅੱਗ ਲੱਗਣ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ, ਮਰੀਜ਼ਾਂ ਦੀ ਸੁਰੱਖਿਅਤ ਨਿਕਾਸੀ ਅਤੇ ਫਾਇਰ ਸੇਫਟੀ ਉਪਕਰਣਾਂ ਦੀ ਸਹੀ ਵਰਤੋਂ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਰਿਸਪਾਂਸ ਅਤੇ ਟੀਮ ਵਰਕ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ “ਹਸਪਤਾਲਾਂ ਵਰਗੀਆਂ ਸੰਵੇਦਨਸ਼ੀਲ ਸੰਸਥਾਵਾਂ ਵਿੱਚ ਫਾਇਰ ਸੇਫਟੀ ਨੂੰ ਲੈ ਕੇ ਹਰ ਕਰਮਚਾਰੀ ਦਾ ਸਚੇਤ ਅਤੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਕਿਸੇ ਵੀ ਐਮਰਜੈਂਸੀ ਦੌਰਾਨ ਘਬਰਾਉਣ ਦੀ ਬਜਾਏ ਸਹੀ ਸਮੇਂ ਸਹੀ ਕਦਮ ਚੁੱਕਣਾ ਹੀ ਜਾਨਾਂ ਬਚਾ ਸਕਦਾ ਹੈ।”
ਉਨ੍ਹਾਂ ਅੱਗੇ ਕਿਹਾ ਕਿ “ਅਜਿਹੀਆਂ ਮੌਕ ਡਰਿੱਲਾਂ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਜਾਨ-ਮਾਲ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਅਭਿਆਸ ਹਨ। ਸਿਹਤ ਵਿਭਾਗ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਇਸੇ ਦੌਰਾਨ ਫਾਇਰ ਸੇਫਟੀ ਸਬੰਧੀ ਸਹੁੰ ਸਮਾਗਮ ਅਤੇ ਨਰਸਿੰਗ ਵਿਦਿਆਰਥੀਆਂ ਦੀ ਪੋਸਟਰ ਮੇਕਿੰਗ ਗਤੀਵਿਧੀ ਵੀ ਆਯੋਜਿਤ ਕੀਤੀ ਗਈ। ਪੋਸਟਰਾਂ ਰਾਹੀਂ ਅੱਗ ਤੋਂ ਬਚਾਅ ਅਤੇ ਸੁਰੱਖਿਆ ਸਬੰਧੀ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ ਗਏ।
- Download Babushahi App
-
-